Monday, August 24, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਸੁਨਾਮ/ ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 7 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ PUNJ0811201920ਸਮਾਗਮ ਦਾ ਆਯੋਜਨ ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਕੀਤਾ ਗਿਆ ਅਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਸਮੁੱਚੇ ਪੰਜਾਬ ਅਤੇ ਇਲਾਕੇ ਦੀ ਚੜਦੀਕਲਾ ਦੀ ਅਰਦਾਸ ਕੀਤੀ ਗਈ ਉਪਰੰਤ ਭਾਈ ਬਲਵਿੰਦਰ ਸਿੰਘ ਰੰਗੀਲਾ (ਚੰਡੀਗੜ ਵਾਲਿਆਂ) ਨੇ ਸ਼ਬਦ ਕੀਰਤਨ ਕਰਕੇ ਭਾਰੀ ਸੰਖਿਆ ਵਿਚ ਪਹੁੰਚੀਆਂ ਸੰਗਤਾਂ ਨੂੰ ਨਿਹਾਲ ਕੀਤਾ।
           ਵਰਨਯੋਗ ਹੈ ਕਿ ਇਹ ਪ੍ਰੋਗਰਾਮ ਉਕਤ ਕਾਲਜ ਮਨੈਜਮੈਂਟ ਵੱਲੋਂ ਕਰਵਾਇਆ ਗਿਆ ਜਿਸ ਵਿਚ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੀ ਅਹਿਮ ਭੂਮਿਕਾ ਰਹੀ ਅਤੇ ਇਸ ਪ੍ਰੋਗਰਾਮ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਜੋ ਕਿ ਰਾਜਨੀਤਿਕ ਵਪਾਰਕ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਵੱਖ-ਵੱਖ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਨਾਲ ਸਬੰਧਿਤ ਸਨ ਹਾਜ਼ਰ ਹੋਈਆਂ।ਇਸ ਧਾਰਮਿਕ ਪ੍ਰੋਗਰਾਮ ਦਾ ਕਾਫੀ ਸਮੇ ਤੱਕ ਸ਼ਾਂਤੀਪੂਰਵਕ ਆਨੰਦ ਲਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਤੋਂ ਜਾਣੂ ਹੋਏ।ਪਹੁੰਚੀਆਂ ਸੰਗਤਾਂ ਨੂੰ 550 ਬੂਟੇ ਵੰਡੇ ਵੀ ਗਏ।
             ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਵਿਕਰਮ ਸ਼ਰਮਾ, ਮਾਤਾ ਪਰਮੇਸ਼ਰੀ ਦੇਵੀ, ਸਬੀਨਾ ਅਰੋੜਾ, ਪ੍ਰਿੰ. ਡਾ. ਸੰਜੀਵ ਜੈਨ, ਡਾ. ਵਿਜੈ ਅਗਰਵਾਲ, ਗੁਣਵਿੰਦਰ ਕੌਰ ਨਰਸਿੰਗ ਪ੍ਰਿੰਸੀਪਲ ਤੋਂ ਇਲਾਵਾ ਕਾਲਜ ਅਤੇ ਹਸਪਤਾਲ ਦੇ ਸਟਾਫ, ਵਿਦਿਆਰਥੀ ਅਤੇ ਭਾਰੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply