Friday, September 20, 2024

ਸਰਬਤ ਦਾ ਭਲਾ ਵਲੋਂ ਕਰਤਾਰਪੁਰ ਸਾਹਿਬ ਲਾਂਘੇ ‘ਤੇ ਦੀ ਹਰ ਪਾਰਕਿੰਗ `ਚ ਰੱਖੀਆਂ ਜਾਣਗੀਆਂ ਦੋ-ਦੋ ਵੀਲ ਚੇਅਰਾਂ – ਡਾ. ਓਬਰਾਏ

ਪਟਿਆਲਾ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. PUNJ0811201922ਐਸ.ਪੀ ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿਖੇ ਖੋਲ੍ਹੇ ਜਾ ਰਹੇ ਲਾਂਘੇ ‘ਤੇ ਆਉਣ ਵਾਲੇ ਅੰਗਹੀਣ ਤੇ ਬਜ਼ੁਰਗ ਯਾਤਰੀਆਂ ਦੀ ਸਹੂਲਤ ਲਈ 12 ਵੀਲ ਚੇਅਰਾਂ ਦਾ ਪ੍ਰਬੰਧ ਕੀਤਾ ਗਿਆ ਹੈ ।  
         ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਉਬਰਾਏ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੂਆਂ ਦੇ ਵਾਹਨ ਖੜੇ ਕਰਨ ਲਈ ਡੇਰਾ ਬਾਬਾ ਨਾਨਕ ਵਿਖੇ ਸਰਕਾਰ ਵੱਲੋਂ ਵਾਹਨਾਂ ਅਨੁਸਾਰ ਵੱਖ-ਵੱਖ ਬਣਾਈਆਂ ਜਾ ਰਹੀਆਂ 6 ਪਾਰਕਿੰਗਾਂ ਅੰਦਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰੇਕ ਪਾਰਕਿੰਗ ਵਿੱਚ ਅੰਗਹੀਣ ਤੇ ਬਜ਼ੁਰਗ ਯਾਤਰੀਆਂ ਦੀ ਸਹੂਲਤ ਲਈ 2-2 ਵੀਲ ਚੇਅਰਾਂ ਰੱਖੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਦੂਰ-ਦੁਰੇਡੇ ਤੋਂ ਆਉਣ ਵਾਲੇ ਅੰਗਹੀਣ ਤੇ ਬਜ਼ੁਰਗ ਸ਼ਰਧਾਲੂਆਂ ਦੀ ਸਹੂਲਤ ਲਈ ਸੁਲਤਾਨਪੁਰ ਲੋਧੀ ਅਤੇ ਜਲੰਧਰ ਦੇ ਰੇਲਵੇ ਸਟੇਸ਼ਨਾਂ ‘ਤੇ 5-5 ਵੀਲ ਚੇਅਰਾਂ ਜਦ ਕੇ ਅਚਾਨਕ ਲੋੜ ਪੈਣ ਤੇ ਵਰਤੋਂ `ਚ ਲਿਆਉਣ ਲਈ 1-1 ਟਾਇਰਾਂ ਵਾਲੇ ਸਟਰੈਚਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ ।
          ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਬਹੁਤ ਹੀ ਜਲਦ ਇੱਥੇ ਆਉਣ ਵਾਲੀਆਂ ਸੰਗਤਾਂ ਲਈ ਰਸਤੇ ਤੋਂ ਇਲਾਵਾ ਯਾਤਰੂ ਸਰਾਵਾਂ ਅੰਦਰ ਤੇ ਇਮੀਗ੍ਰੇਸ਼ਨ ਦਫ਼ਤਰਾਂ `ਚ ਪੀਣ ਵਾਲੇ ਸਾਫ਼ ਆਰ.ਓ ਫਿਲਟਰਡ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ।ਜਿਸ ਤਹਿਤ ਟਰੱਸਟ ਵੱਲੋਂ ਸਰਹੱਦ ਉਪਰ ਸਥਾਪਿਤ ਗੁਰਦੁਆਰਾ ਸਾਹਿਬ ਵਿਖੇ ਵੱਡਾ ਆਰ.ਓ ਸਿਸਟਮ ਲਾ ਕੇ ਪਹਿਲਾਂ ਤੋਂ ਹੀ ਸੰਗਤਾਂ ਨੂੰ ਸਾਫ਼ ਪਾਣੀ ਦੀ ਸਹੂਲਤ ਦਿੱਤੀ ਜਾ ਰਹੀ ਹੈ।
        ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਜਨਰਲ ਸਕੱਤਰ ਸੁਖਦੀਪ ਸਿੱਧੂ, ਸਹਾਇਕ ਸਕੱਤਰ ਨਵਜੀਤ ਸਿੰਘ ਘਈ, ਸਿਸ਼ਪਾਲ ਸਿੰਘ ਲਾਡੀ ਆਦਿ ਮੈਂਬਰ ਵੀ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply