ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗੀਆਨ ਕੇਂਦਰ ਵਲੋਂ ਪਿੰਡ
ਸ਼ਿਹੋੜਾ ਕਲਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਕਣਕ ਦੇ ਬੀਜ ਸੋਧ ਬਾਰੇ ਜਾਣਕਾਰੀ ਦਿੱਤੀ ਗਈ ।ਡਾ. ਸੁਨੀਲ ਕਸ਼ਯਪ ਸਹਾਇਕ ਪ੍ਰੋਫੈਸਰ (ਪੌਦਾ ਰੋਗ ਵਿਗਆਨੀ) ਨੇ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਯਨਿਵਰਸਿਟੀ ਵਲੋਂ ਸ਼ਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਬਿਜ਼ਾਈ ਕਰਨ ਅਤੇ ਬੀਜ਼ ਨੂੰ ਬੀਜ਼ਣ ਤੋ ਪਹਿਲਾ ਕੀਟਨਾਸ਼ਕ ਅਤੇ ਉਲੀਨਾਸ਼ਕ ਦੇ ਨਾਲ ਸੋਧ ਕਰੋ । ਜਿਨ੍ਹਾ ਖੇਤਾਂ ਵਿੱਚ ਸਿਉਂੁਕ ਦਾ ਹਮਲਾ ਲਗਾਤਾਰ ਹੁੰਦਾ ਰਹਿੰਦਾ ਹੈ ਇਸ ਦੀ ਰੋਕਥਾਮ ਲਈ ਬੀਜ ਨੂੰ ਡਰਸਬਾਨ/ਰੂਬਾਨ/ਡਰਮੈਟ 20 ਈ ਸੀ (ਕਲੋਰਪਾਈਰੀਫੋਸ) 4 ਮਿਲੀਲੀਟਰ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਕਰਨ ਨਾਲ ਇਸ ਦਾ ਹਮਲਾ ਨਹੀ ਹੁੰਦਾ ਹੈ।ਉਲੀਨਾਸ਼ਕ ਵੀਟਾਵੈਕਸ ਪਾਵਰ 75 ਡਬਲਯੂ ਐਸ (ਕਾਰਬੋਕਸਿਨ+ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ)120 ਗ੍ਰਾਮ ਜਾਂ ਵੀਟਾਵੈਕਸ 75 ਡਬਲਯੂ.ਪੀ (ਕਾਰਬੋਕਸਿਨ) 80 ਗ੍ਰਾਮ ਜਾਂ ਟੈਬੂਸੀਡ/ਸੀਡੈਕਸ/ਐਕਸਜ਼ੋਲ 2 ਡੀ.ਐਸ (ਟੈਬੂਕੋਨਾਜ਼ੋਲ) 40 ਗ੍ਰਾਮ ਪ੍ਰਤੀ 40 ਕਿਲੋ ਬੀਜ਼ ਨੁੂੰ ਸੋਧਣ ਨਾਲ ਕਣਕ ਵਿੱਚ ਕਾਂਗਿਆਰੀ ਅਤੇ ਪੱਤੇ ਦੀ ਕਾਂਗਿਆਰੀ ਬੀਮਾਰੀਆਂ ਦਾ ਹਮਲਾ ਨਹੀ ਹੰੁਦਾ।ਇਸ ਮੌਕੇ ਡਾ. ਸੀਮਾ ਸ਼ਰਮਾ, ਡਾ. ਮਨੂ ਤਿਆਗੀ ਅਤੇ ਡਾ. ਅਮਿਤ ਕੌਲ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media