Friday, September 20, 2024

ਗੁਰੂ ਨਾਨਕ ਦੇਵ ਜੀ ਦਾ ਫਲਸਫਾ ਮਨੁੱਖਤਾ ਨੂੰ ਜੋੜਨ ਵਾਲਾ ਹੈ – ਨਿਤਿਸ਼ ਕੁਮਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਿਹਾਰ ਦੇ ਮੁੱਖ ਮੰਤਰੀ ਦਾ ਸਨਮਾਨ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ PUNJ0811201925ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਮਗਰੋਂ ਇਥੇ ਪੁੱਜੇ।ਉਨ੍ਹਾਂ ਨਾਲ ਬਿਹਾਰ ਵਿਧਾਨ ਸਭਾ ਦੇ ਸਪੀਕਰ ਵਿਜੈ ਕੁਮਾਰ ਚੌਧਰੀ ਸਮੇਤ ਕੈਬਨਿਟ ਮੰਤਰੀ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਸਨ।ਨਿਤਿਸ਼ ਕੁਮਾਰ ਨੇ ਕੁੱਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਸਿਰਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
    ਨਿਤਿਸ਼ ਕੁਮਾਰ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਪੁੱਜੇ ਹਨ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਫਲਸਫਾ ਮਨੁੱਖਤਾ ਨੂੰ ਜੋੜਨ ਵਾਲਾ ਹੈ। ਵਿਸ਼ਵ ਸ਼ਾਂਤੀ ਅਤੇ ਆਪਸੀ ਸਾਂਝ ਪਹਿਲੇ ਪਾਤਸ਼ਾਹ ਜੀ ਦੇ ਉਪਦੇਸ਼ਾਂ ਦਾ ਮੁੱਖ ਸੂਰਤ ਹੈ। ਨਿਤੀਸ਼ ਕੁਮਾਰ ਨੇ ਕਿਹਾ ਕਿ ਇਹ ਸਮਾਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਧਾਰਨ ਕਰਨ ਦਾ ਹੈ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਵਧੀਕ ਮੈਨੇਜਰ ਸੁਖਬੀਰ ਸਿੰਘ ਤੇ ਬਘੇਲ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਹਰਿੰਦਰ ਸਿੰਘ ਰੋਮੀ, ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਅੰਮ੍ਰਿਤਪਾਲ ਸਿੰਘ ਅਤੇ ਹੋਰ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply