ਸੁਲਤਾਨਪੁਰ ਲੋਧੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ
ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਏ।ਇਥੇ ਉਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਦੇ ਨਾਲ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹੋਰ ਸਖਸ਼ੀਅਤਾਂ ਮੌਜੂਦ ਸਨ।ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਰਵਨ ਕੀਤਾ।ਇਥੋਂ ਉਹ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਉਦਘਾਟਨ ਲਈ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਗਏ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media