ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 59
ਅਧੀਨ ਪੈਂਦੇ ਇਲਾਕੇ ਬਾਜ਼ਾਰ ਸਿਰਕੀ ਬੰਦਾ ਢਾਬ ਖਟੀਕਾ ਅਤੇ ਕਟੜਾ ਦੂਲੋ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੇ ਵਿਕਾਸ ਕੰਮਾਂ ਦਾ ਨਰੀਖਣ ਕੀਤਾ ਗਿਆ।
ਸੋਨੀ ਵੱਲੋਂ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਨੇ ਸ਼ਿਵਾਲਾ ਗੰਗਾ ਰਾਮ ਹਸਪਤਾਲ ਵਿਖੇ ਚੱਲ ਰਹੇ ਕੰਮਾਂ ਦਾ ਨਰੀਖਣ ਕੀਤਾ ਅਤੇ ਹਸਪਤਾਲ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਵੀ ਸੋਨੀ ਵੱਲੋਂ ਹਸਪਤਾਲ ਦੇ ਨਿਰਮਾਣ ਲਈ 5 ਲੱਖ ਰੁਪਏ ਦਿੱਤੇ ਗਏ ਸਨ।ਸੋਨੀ ਨੇ ਦੱਸਿਆ ਕਿ ਸ਼ਿਵਾਲਾ ਗੰਗਾ ਰਾਮ ਹਸਪਤਾਲ ਵਿਖੇ ਲੋੜਵੰਦਾਂ ਦਾ ਬਿਲਕੁੱਲ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਇਸ ਹਸਪਤਾਲ ਵਿਖੇ ਨਵੀ ਤਕਨੀਕਾਂ ਦੀ ਮਸ਼ੀਨਰੀ ਵੀ ਲੱਗੀ ਹੋਈ ਹੈ ਜਿਥੇ ਗਰੀਬ ਲੋੜਵੰਦ ਲੋਕਾਂ ਦੇ ਮੁਫਤ ਟੈਸਟ ਕੀਤੇ ਜਾਂਦੇ ਹਨ।ਸੋਨੀ ਨੇ ਹਸਪਤਾਲ ਕਮੇਟੀ ਨੂੰ ਵਿਸ਼ਵਾਸ਼ ਦਿਵਾਇਆ ਕਿ ਹਸਪਤਾਲ ਦੇ ਕੰਮਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਮਹੇਸ਼ ਖੰਨਾ, ਅਨਿਲ ਪੱਪਲ, ਵਿਸ਼ਵਾਨਾਥ, ਰਾਜੀਵ ਸੋਨੀ, ਇੰਦਰ ਖੰਨਾ ਵੀ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media