ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਗੁਰੂ ਸਾਹਿਬ ਜੀ ਦੀ ਪਾਵਨ ਬਾਣੀ ਜਪੁਜੀ ਸਾਹਿਬ ਦਾ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ 19 ਕੌਮਾਂਤਰੀ ਭਸ਼ਾਵਾਂ ਵਿਚ ਕੀਤਾ ਗਿਆ ਅਨੁਵਾਦ ਜਾਰੀ ਕੀਤਾ ਗਿਆ।ਇਸ ਦੀ ਪਹਿਲੀ ਪੋਥੀ ਸਿੱਖ ਧਰਮਾ ਇੰਟਰਨੈਸ਼ਨਲ ਦੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀ ਗਈ।
ਦੱਸਣਯੋਗ ਹੈ ਕਿ ਭਾਈ ਸਾਹਿਬ ਭਾਈ ਹਰਭਜਨ ਸਿੰਘ ਜੋਗੀ ਵੱਲੋਂ ਚਲਾਈ ਗਈ ਸੰਸਥਾ ਨੇ ਡਾ. ਬੀਬੀ ਇੰਦਰਜੀਤ ਕੌਰ ਦੀ ਅਗਵਾਈ ਵਿਚ ਇਹ ਵਿਸ਼ੇਸ਼ ਕਾਰਜ ਕੀਤਾ ਹੈ।ਇਸ ਦੀ ਪਹਿਲੀ ਤਿਆਰ ਕੀਤੀ ਗਈ ਵਿਸ਼ੇਸ਼ ਪੋਥੀ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੰਭਾਲਿਆ ਜਾਵੇਗਾ। ਲਗਭਗ 400 ਪੰਨਿਆਂ ਦੀ ਇਸ ਪੋਥੀ ਦੀ ਜਿਲਦ ਚਾਂਦੀ ਨਾਲ ਜੜ੍ਹੀ ਗਈ ਹੈ।ਸਿੱਧ ਧਰਮਾ ਇੰਟਰਨੈਸ਼ਨਲ ਵੱਲੋਂ ਇਹ ਪਹਿਲੀ ਪੋਥੀ ਸ਼੍ਰੋਮਣੀ ਕਮੇਟੀ ਨੂੰ ਸੌਂਪਣ ਸਮੇਂ ਭਾਈ ਹਰਭਜਨ ਸਿੰਘ ਜੋਗੀ ਦੇ ਸਪੁੱਤਰ ਕੁਲਬੀਰ ਸਿੰਘ, ਡਾ. ਹਰਜੋਤ ਕੌਰ ਖ਼ਾਲਸਾ, ਬੀਬੀ ਗੁਰਜੋਤ ਕੌਰ ਖ਼ਾਲਸਾ, ਭਾਈ ਸਦਾਸਤਿਸਿਮਰਨ ਸਿੰਘ, ਬੀਬੀ ਸਤਵੰਤ ਕੌਰ ਆਦਿ ਮੌਜੂਦ ਸਨ।
ਸ਼ਤਾਬਦੀ ਮੌਕੇ ਤਿਆਰ ਕੀਤਾ ਯਾਦਗਾਰੀ ਸੋਵੀਨਰ ਤੇ ਪੁਸਤਕਾਂ ਜਾਰੀ
ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਸਿੰਘ ਸਾਹਿਬਾਨ ਅਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੋ ਪੁਸਤਕਾਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਮੌਕੇ ਤਿਆਰ ਕੀਤਾ ਗਿਆ ਯਾਦਗਾਰੀ ਸੋਵੀਨਰ ਵੀ ਜਾਰੀ ਕੀਤਾ।ਵਿਸ਼ੇਸ਼ ਸੋਵੀਨਰ ਵਿਚ ਪਹਿਲੇ ਪਾਤਸ਼ਾਹ ਜੀ ਬਾਰੇ ਵੱਖ-ਵੱਖ ਵਿਦਵਾਨਾਂ ਦੇ ਲੇਖਾਂ ਨੂੰ ਸੰਗ੍ਰਹਿਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਜਾਰੀ ਕੀਤੀਆਂ ਪੁਸਤਕਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਰਚਿਤ ਬਾਣੀ ‘ਬਾਰਹ ਮਾਹ ਤੁਖਾਰੀ’ ਅਤੇ ‘ਨਮਸਕਾਰ ਗੁਰਦੇਵ ਕੋ’ ਸ਼ਾਮਲ ਹਨ। ਬਾਰਹ ਮਾਹ ਸਬੰਧੀ ਪੁਸਤਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਲਿਖੀ ਗਈ ਹੈ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਬਾਰ੍ਹਾਂ ਮਹੀਨਿਆਂ ਦੇ ਅਧਾਰ ’ਤੇ ਰਚੀ ਗਈ ਪਾਵਨ ਗੁਰਬਾਣੀ ਦੀ ਵਿਆਖਿਆ ਕੀਤੀ ਗਈ ਹੈ। ਇਸ ਪੁਸਤਕ ਵਿਚ ਹਰ ਮਹੀਨੇ ਨਾਲ ਸਬੰਧਤ ਸ. ਤੇਜਪ੍ਰਤਾਪ ਸਿੰਘ ਸੰਧੂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਗਈਆਂ ਹਨ। ਪੁਸਤਕ ਵਿਚ ਸ. ਰਣਜੋਧ ਸਿੰਘ ਨੇ ਵਿਸ਼ੇਸ਼ ਤੌਰ ‘’ਤੇ ਸਹਿਯੋਗ ਦਿੱਤਾ ਹੈ। ਨਮਸਕਾਰ ਗੁਰਦੇਵ ਕੋ ਪੁਸਤਕ ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਸੰਪਾਦਕ ਕੀਤੀ ਗਈ ਹੈ। ਇਸ ਵਿਚ ਵੱਖ-ਵੱਖ ਵਿਦਵਾਨਾਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ ਨਾਲ ਸਬੰਧਤ ਲੇਖ ਦਰਜ਼ ਹਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media