ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅੱਜ ਹੋਏ
ਸੰਮੇਲਨ ਮੌਕੇ ਤਿੰਨ ਸਿੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸ਼ਖ਼ਸੀਅਤਾਂ ਵਿਚ ਸ. ਸੁਰਿੰਦਰ ਸਿੰਘ ਕੰਧਾਰੀ ਚੇਅਰਮੈਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ, ਡਾ. ਬੀਬੀ ਇੰਦਰਜੀਤ ਕੌਰ ਮੁੱਖੀ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਅਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਗਮ ਯੂ.ਕੇ ਸ਼ਾਮਲ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਤਿੰਨੇ ਸ਼ਖ਼ਸੀਅਤਾਂ ਵਿਸ਼ਵ ਭਰ ਵਿਚ ਸਿੱਖੀ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹਨ।ਸਿੱਖ ਕੌਮ ਦੀ ਨੌਜੁਆਨ ਪੀੜ੍ਹੀ ਲਈ ਇਨ੍ਹਾਂ ਦੇ ਕਾਰਜ ਪ੍ਰੇਰਣਾ ਸ੍ਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਦੁਬਈ ਅੰਦਰ ਸਿੱਖੀ ਨੂੰ ਪ੍ਰਫੁਲਤ ਕਰਨ ਲਈ ਸ. ਕੰਧਾਰੀ ਦੇ ਕਾਰਜ ਸ਼ਲਾਘਾਯੋਗ ਹਨ।ਇਸੇ ਤਰ੍ਹਾਂ ਡਾ. ਬੀਬੀ ਇੰਦਰਜੀਤ ਕੌਰ ਅਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਵਿਦੇਸ਼ਾਂ ਅੰਦਰ ਸਿੱਖੀ ਪ੍ਰਚਾਰ ਅਤੇ ਸਿੱਖ ਪਛਾਣ ਦੇ ਉਭਾਰ ਲਈ ਵਿਸ਼ੇਸ਼ ਯਤਨ ਕਰ ਰਹੇ ਹਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media