ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਪ੍ਰੀਖਿਆ ਦਾ ਅਯੋਜਨ ਕੀਤਾ ਗਿਆ।ਇਸ ਵਿਚ ਪ੍ਰੋ. ਹਰਮਿੰਦਰ ਸਿੰਘ ਸਾਬਕਾ ਵਾਈਸ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਵਿਸ਼ੇਸ਼ ਤੌਰ `ਤੇ ਪਹੁੰਚੇ।ਇਹਨਾਂ ਦੇ ਨਾਲ ਬੀਬੀ ਇੰਦਰਜੀਤ ਕੌਰ ਅਤੇ ਬੀਬੀ ਅਵਿਨਾਸ਼ ਕੌਰ ਵੀ ਮੌਜੂਦ ਸਨ।ਇਸ ਲਿਖਤੀ ਧਾਰਮਿਕ ਪ੍ਰੀਖਿਆ ਵਿੱਚ 150 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋ. ਹਰਮਿੰਦਰ ਸਿੰਘ ਨੇ ਬੱਚਿਆਂ ਨੂੰ ਗੁਰੂ ਨਾਲ ਜੁੜੇ ਰਹਿਣ ਲਈ ਪ੍ਰੇਰਿਆ ਅਤੇ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਕਵਿਤਾ ਗਾਇਨ ਕਰਕੇ ਬੱਚਿਆਂ ਨੂੰ ਸੁਣਾਈ।ਪ੍ਰੀਖਿਆ ਵਿੱਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਪੰਜਾਬੀ ਟੀ.ਵੀ ਚੈਨਲ ਵਲੋਂ ਆਯੋਜਿਤ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਲਈ ਬੁਲਾਇਆ ਜਾਵੇਗਾ।ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਨੇ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ, ਯਾਦਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੂੰ ਸਨਮਨਿਤ ਕੀਤਾ ਗਿਆ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …