ਵਿਧਾਇਕ ਨਵਤੇਜ ਸਿੰਘ ਚੀਮਾ ਸਮੇਤ ਸਹੂਲਤਾਂ ਦੇ ਜਾਇਜ਼ੇ ਲਈ ਕੀਤਾ ਲਾਊਂਜ ਦਾ ਦੌਰਾ
ਸੁਲਤਾਨਪੁਰ ਲੋਧੀ (ਕਪੂਰਥਲਾ), 9 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ
ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਰਹੀ ਸੰਗਤ ਦੇ ਮੱਦੇਨਜ਼ਰ ਮੈਡੀਕਲ ਸਹਾਇਤਾ ਲਈ ਸਥਾਪਿਤ ਕੀਤੇ ਗਏ ਮੈਡੀਕਲ ਲਾਊਂਜ ਵਿਖੇ ਮਰੀਜ਼ਾਂ ਦੀ ਆਮਦ ਨੂੰ ਵੇਖਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ ਕੀਤੀ ਹੈ।ਮੈਡੀਕਲ ਲਾਊਂਜ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੇ ਨਾਲ-ਨਾਲ ਡਾਕਟਰਾਂ ਤੇ ਬਾਕੀ ਪੈਰਾ-ਮੈਡੀਕਲ ਸਟਾਫ਼ ਦੀ ਗਿਣਤੀ ਵੀ ਦੁੱਗਣੀ ਕੀਤੀ ਜਾਵੇ।ਉਨਾਂ ਦੱਸਿਆ ਕਿ ਹੁਣ ਤੱਕ ਤਕਰੀਬਨ 10,000 ਲੋਕਾਂ ਵੱਲੋਂ ਇਸ ਲਾਊਂਜ ਤੋਂ ਮੈਡੀਕਲ ਸਹਾਇਤਾ ਲਈ ਵੀ ਜਾ ਚੁੱਕੀ ਹੈ।ਉਨਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੈਡੀਕਲ ਲਾਊਂਜ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੀ ਇਸ ਪਵਿਤਰ ਨਗਰੀ ‘ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸੰਗਤਾਂ ਵਲੋਂ ਸਰਾਹਿਆ ਜਾ ਰਿਹਾ ਹੈ।ਉਨਾਂ ਪ੍ਰਕਾਬ ਪੁਰਬ ਨਜ਼ਦੀਕ ਹੋਣ ਕਰਕੇ ਨਾਨਕ ਨਾਮ ਲੇਵਾ ਸੰਗਤ ਦੀ ਆਮਦ ਵਿਚ ਅਥਾਹ ਵਾਧਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਮੈਡੀਕਲ ਸਹਾਇਤਾ ਲਈ ਕੀਤੇ ਗਏ ਪ੍ਰਬੰਧਾਂ ਵਿਚ ਵੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਵਿਧਾਇਕ ਨਵਤੇਜ ਸਿੰਘ ਚੀਮਾ ਨੇ ਟੈਂਟ ਪ੍ਰਬੰਧਕਾਂ ਨੂੰ ਮੈਡੀਕਲ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੀ ਹਦਾਇਤ ਕਰਦਿਆਂ ਟੈਂਟ ਨੂੰ ਨਾਲ ਲੱਗਦੇ ਗੱਠੜੀ ਘਰ ਵੱਲ ਵਧਾਉਣ ਲਈ ਕਿਹਾ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਦਾ ਹਰ ਪੱਖੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media