Wednesday, August 6, 2025
Breaking News

ਪਰਾਲੀ ਸਾੜਨ ਵਾਲਾ ਨੰਬਰਦਾਰ ਮੁਅੱਤਲ, ਸਰਕਾਰੀ ਹੁਕਮਾਂ ਦੀ ਉਲੰਘਣਾ ਬਰਦਾਸ਼ਤ ਨਹੀ – ਡੀ.ਸੀ

ਸੰਗਰੂਰ/ ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਤਹਿਸੀਲ ਧੂਰੀ ਦੇ Ghan Shyam Thori DCਪਿੰਡ ਦੁਗਨੀ ਦੇ ਨੰਬਰਦਾਰ ਮੁਹੰਮਦ ਰਿਆਜ ਖਾਂ ਨੂੰ ਮੁਅੱਤਲ ਕਰ ਦਿੱਤਾ ਹੈ।ਇਸ ਨੰਬਰਦਾਰ ਨੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਆਪਣੇ ਖੇਤਾਂ `ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੋਈ ਸੀ।
        ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਤਾਂ ਜੋ ਵਾਤਾਵਰਣ ਅਤੇ ਮਨੁੱਖੀ ਜਨ ਜੀਵਨ ਲਈ ਸਾਫ਼ ਸੁਥਰਾ ਮਾਹੌਲ ਪੈਦਾ ਕੀਤਾ ਜਾ ਸਕੇ।ਉਨ੍ਹਾਂ ਨਾਲ ਹੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਜ਼ੀਰੋ ਬਰਨਿੰਗ ਯਕੀਨੀ ਬਣਾਉਣ ਲਈ ਮੁਸਤੈਦ ਹੈ, ਜਿਸ ਤਹਿਤ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ, ਨੰਬਰਦਾਰਾਂ, ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਐਫ.ਆਈ.ਆਰ ਦਰਜ ਕੀਤੀਆ ਜਾ ਰਹੀਆਂ ਹਨ ਅਤੇ ਜੁਰਮਾਨੇ ਵੀ ਕੀਤੇ ਜਾ ਰਹੇ ਹਨ । ਉਨ੍ਹਾਂ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸੂਚੀਬੱਧ ਕੀਤਾ ਜਾ ਰਿਹਾ ਹੈ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ `ਚ ਲਿਆਂਦੀ ਜਾਵੇਗੀ।
            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਪਾਸ ਕੀਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਵਿੱਤੀ ਸਹਾਇਤਾ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਪ੍ਰਦਾਨ ਕੀਤੀ ਜਾਵੇਗੀ
                ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲੱਗਣ ਵਾਲੇ ਸਥਾਨਾਂ `ਤੇ ਸਬੰਧਤ ਸਬ ਡਵੀਜਨਾਂ ਦੇ ਐਸ.ਡੀ.ਐਮ ਸਮੇਤ ਉੱਚ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਜਾਂਦਾ ਹੈ ਅਤੇ ਅੱਗ ਲਾਉਣ ਵਾਲੀ ਜ਼ਮੀਨ ਦੀ ਗਿਰਦਾਵਰੀ ਵਿੱਚ ਰੈਡ ਐਂਟਰੀ ਕੀਤੀ ਜਾਂਦੀ ਹੈ।ਜਦੋ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਚਲਾਨ ਕਰਕੇ ਕੋਰਟਾਂ ਰਾਹੀਂ ਜੁਰਮਾਨੇ ਵਸੂਲਣ ਅਤੇ ਐਫ.ਆਈ.ਆਰ ਦਰਜ ਕਰਨ ਦੀ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਇਸ ਸਬੰਧੀ ਗਲਤ ਜਾਣਕਾਰੀ ਦਿੰਦਾ ਹੈ ਤਾਂ ਉਸ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇਗੀ ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply