Monday, August 24, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਠ ਤੇ ਲੰਗਰ ਦਾ ਆਯੋਜਨ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ PUNJ0911201924ਪ੍ਰਕਾਸ਼ ਪੁਰਬ ’ਤੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਸਕੂਲ ਕਮੇਟੀ ਦੇ ਚੇਅਰਮੈਨ ਡਾ. ਵੀ.ਪੀ ਲਖਨਪਾਲ, ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ, ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ, ਸ੍ਰੀਮਤੀ ਨਿਰਮਲ ਗੁਪਤਾ, ਮਹਿੰਦਰਜੀਤ ਸਿੰਘ, ਸਤਨਾਮ ਸਿੰਘ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਵੀ ਸ਼ਾਮਲ ਸਨ।ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ ‘ਜਪੁਜੀ ਸਾਹਿਬ’ ਪਾਠ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਤੋਂ ਆਏ ਪਾਠੀ ਅਤੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ।ਦਸਵੀਂ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ ਗੁਰੂ ਜੀ ਦੇ ਜੀਵਨ ’ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਉਹ ਬਚਪਨ ਤੋਂ ਹੀ ਤੀਖਣ ਬੁੱਧੀ ਅਤੇ ਅਲੌਕਿਕ ਗੁਣਾਂ ਦੇ ਧਾਰਨੀ ਸਨ।ਉਨ੍ਹਾਂ ਦੇ ਪਿਤਾ ਉਨ੍ਹਾਂ ਨੂੰ ਸੰਸਾਰਕ ਬੰਧਨਾਂ ਵਿੱਚ ਬੰਨ੍ਹਣਾ ਚਾਹੁੰਦੇ ਸਨ, ਪਰ ਉਨ੍ਹਾਂ ਦੀ ਪਰਮਾਤਮਾ ਵੱਲ ਲਗਨ ਲੱਗੀ ਹੋਈ ਸੀ।ਉਨ੍ਹਾਂ ਦੇ ਜੀਵਨ ਦਾ ਉਦੇਸ਼ ਮਨੁੱਖਤਾ ਦਾ ਕਲਿਆਣ ਕਰਨਾ ਸੀ।ਉਨ੍ਹਾਂ ਸਮਾਜ ਵਿੱਚ ਫੈਲੇ ਅੰਧਵਿਸ਼ਵਾਸ, ਧਾਰਮਿਕ ਭੇਦ-ਭਾਵ ਅਤੇ ਅਗਿਆਨਤਾ ਦੇ ਅੰਧਕਾਰ ਨੂੰ ਮਿਟਾਉਣ ਲਈ ਚਾਰੇ ਦਿਸ਼ਾਵਾਂ ਦੀ ਯਾਤਰਾ ਕੀਤੀ ਅਤੇ ਆਪਣਾ ਸਾਰਾ ਜੀਵਨ ਮਾਨਵਤਾ ਦੇ ਕਲਿਆਣ ਲਈ ਸਮਰਪਿਤ ਕੀਤਾ ।
           PUNJ0911201925ਇਸ ਮੌਕੇ ’ਤੇ ਡਾ. ਵੀ.ਪੀ ਲਖਨਪਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛੱਕੋ ਦਾ ਉਪਦੇਸ਼ ਦਿੱਤਾ ਹੈ।ਸਾਨੂੰ ਸਾਰਿਆਂ ਨੂੰ ਉਸ ‘ਤੇ ਅਮਲ ਕਰਨਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਆਤਮ-ਨਿਰਭਰ ਬਣਨਾ ਚਾਹੀਦਾ ਹੈ।ਇਸ ਤੋਂ ਇਲਾਵਾ ਸਾਨੂੰ ਹਰੇਕ ਕੰਮ ਪੂਰੀ ਮਿਹਨਤ ਤੇ ਲਗਨ ਨਾਲ ਕਰਨਾ ਚਾਹੀਦਾ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਜੀ ਨੇ ਲੰਗਰ ਦੀ ਪ੍ਰਥਾ ਸ਼਼ੁਰੂ ਕੀਤਾ ਅਤੇ ਸਮਾਜ ਵਿੱਚ ਅਨਿਆਂ ਦਾ ਵਿਰੋਧ ਕਰਨ ਅਤੇ ਔਰਤ ਨੂੰ ਇੱਜ਼ਤ-ਮਾਣ ਦੀ ਪ੍ਰੇਰਨਾ ਦਿੱਤੀ।ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਉਪਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ।ਡਾ. ਨੀਲਮ ਕਾਮਰਾ ਅਤੇ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦਿਆਂ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੱਤੀ।ਇਸ ਸਮਾਗਮ ਦਾ ਅੰਤ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਰਚਿਤ ‘ਅਨੰਦ ਸਾਹਿਬ’ ਪਾਠ ਨਾਲ ਹੋਇਆ।ਅੰਤ ‘ਚ ਲੰਗਰ ਵਰਤਾਇਆ ਗਿਆ।   

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply