ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਅਤੇ ਸ੍ਰੀ ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਕਰਨ ਲਈ ਅੱਜ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਰਾਜਪਾਲ ਪੰਜਾਬ ਵੀ.ਪੀ ਸਿੰਘ ਬਦਨੌਰ ਵਿਸ਼ੇੇਸ਼ ਤੌਰ ‘ਤੇ ਪੁੱਜੇ।ਪੰਜਾਬ ਸਰਕਾਰ ਵਲੋਂ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮੋਦੀ ਨੂੰ ਗੁਲਾਬ ਦਾ ਫੁੱਲ ਦੇ ਕੇ ਜੀ ਆਇਆਂ ਕਿਹਾ।ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਵੀ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾ, ਬਲਦੇਵ ਰਾਜ ਚਾਵਲਾ ਅਤੇ ਸਾਬਕਾ ਮੇਅਰ ਬਖ਼ਸ਼ੀ ਰਾਮ ਅਰੋੜਾ ਵੀ ਹਵਾਈ ਅੱਡੇ ’ਤੇ ਮੌਜੂਦ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …