ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ
ਲਈ ਸੈਰ-ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਨੂੰ ਸੰਗਤ ਲਈ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।ਉਨ੍ਹਾਂ ਨਾਲ ਇੰਸਪੈਕਟਰ ਜਨਰਲ ਆਫ ਪੁਲਿਸ ਨੌਨਿਹਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਡੀ.ਪੀ.ਐਸ ਖਰਬੰਦਾ ਵੀ ਮੌਜੂਦ ਸਨ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ 12 ਨਵੰਬਰ ਨੂੰ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸੰਸਾਰ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਸ ਪਾਵਨ ਪੁਰਬ ਨਾਯਾਬ ਢੰਗ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਸ ਪਵਿੱਤਰ ਨਗਰੀ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪ੍ਰਮੁੱਖ ਸਕੱਤਰ ਨੇ ਸੁਵਿਧਾ ਲਈ ਬਿਜਲੀ, ਟਰਾਂਸਪੋਰਟ, ਪੁਲਿਸ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਸਮੇਤ ਹੋਰ ਵਿਭਾਗਾਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਸਮੁੱਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ ਤਾਂ ਜੋ ਇਸ ਪਾਵਨ ਪੁਰਬ ਨੂੰ ਬੇਮਿਸਾਨ ਤਰੀਕੇ ਨਾਲ ਮਨਾਇਆ ਜਾ ਸਕੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media