ਆਧੁਨਿਕ ਕੈਮਰਿਆਂ ਰਾਹੀਂ ਸ਼ਹਿਰ ਦੇ ਕੋਨੇ ਕੋਨੇ ‘ਤੇ ਪੁਲੀਸ-ਪ੍ਰਸ਼ਾਸਨ ਦੀ ਬਾਜ਼ ਅੱਖ
ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ
ਸੁਲਤਾਨਪੁਰ ਲੋਧੀ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਸ਼ਹਿਰ ਵਿਚ ਲਗਭਗ 1000 ਸੀ.ਸੀ.ਟੀ.ਵੀ ਕੈਮਰੇ, ਪੈਨ ਟਿਲਟ ਜ਼ੂਮ ਕੈਮਰੇ (ਪੀ.ਟੀ.ਜੀ) ਅਤੇ ਆਟੋਮੈਟਿਕ ਨੰਬਰ ਪਲੇਟ ਰੈਕੋਗਨੀਸ਼ਨ (ਏ.ਐਨ.ਪੀ.ਆਰ) ਕੈਮਰੇ ਲਾਏ ਗਏ ਹਨ, ਜੋ ਪਵਿੱਤਰ ਨਗਰੀ ਦੇ ਹਰ ਕੋਨੇ ਅਤੇ ਅਹਿਮ ਸਥਾਨਾਂ ਦੀ ਨਿਗਰਾਨੀ ਕਰ ਰਹੇ ਹਨ ਤੇ ਕੈਮਰਿਆਂ ਦੀ ਫੁਟੇਜ ‘ਤੇ ਇੰਟੇਗਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਵਲੋਂ 24 ਘੰਟੇ ਬਾਜ਼ ਅੱਖ ਰੱਖੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਕੈਮਰੇ ਅਹਿਮ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪੂਰੀ ਯੋਜਨਾ ਦੇ ਰਚੇਤਾ ਆਈ.ਜੀ ਨੌਨਿਹਾਲ ਸਿੰਘ ਹਨ , ਜੋ ਆਪਣੀ ਨਿਗਰਾਨੀ ਹੇਠ ਇੰਟੇਗਰੇਟਿਡ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਕੰਮ ਦੇਖ ਰਹੇ ਹਨ।ਉੁਨ੍ਹਾਂ ਦੱਸਿਆ ਕਿ ਅਤਿ ਆਧੁਨਿਕ ਤਕਨੀਕ ਦੇ ਇਹ ਕੈਮਰੇ ਪੁਲੀਸ ਤੇ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨਾਂ ਵਾਂਗ ਕੰਮ ਕਰ ਰਹੇ ਹਨ ਤੇ ਇਨ੍ਹਾਂ ਕੈਮਰਿਆਂ ਰਾਹੀਂ ਪਵਿੱਤਰ ਨਗਰੀ ‘ਚ ਗਤੀਵਿਧੀਆਂ ‘ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਸ਼ਹਿਰ ਵਿਚ ਹੋਣ ਵਾਲੇ ਹਰ ਘਟਨਾਕ੍ਰਮ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਜਦੋਂਕਿ ਪੀ.ਟੀ.ਜੀ ਕੈਮਰਿਆਂ ਨੂੰ 360 ਡਿਗਰੀ ਵਿਊ ਲਈ ਵਰਤਿਆ ਜਾ ਰਿਹਾ ਹੈ। ਪੀ.ਟੀ.ਜੀ ਕੈਮਰੇ ਭੀੜ ਵਾਲੇ ਇਲਾਕਿਆਂ ‘ਚ ਲਾਏ ਗਏ ਹਨ।
ਐਸ.ਐਸ.ਪੀ ਕਪੂਰਥਲਾ ਸਤਿੰਦਰ ਸਿੰਘ ਨੇ ਦੱਸਿਆ ਕਿ ਏ.ਐਨ.ਪੀ.ਆਰ ਕੈਮਰੇ ਸ਼ਹਿਰ ਵਿਚ ਦਾਖਲ ਹੋਣ ਵਾਲੇ ਅਤੇ ਬਾਹਰ ਨਿਕਲਣ ਵਾਲੇ ਵਾਹਨਾਂ ਦੀ ਨਿਗਰਾਨੀ ਕਰ ਰਹੇ ਹਨ।ਇਹ ਕੈਮਰੇ ਵਾਹਨਾਂ ਦੀ ਨੰਬਰ ਪਲੇਟ ਪੜ੍ਹਨ ਦੇ ਸਮਰੱਥ ਹਨ, ਜਿਸ ਕਰ ਕੇ ਹਰ ਚਲਦਾ ਵਾਹਨ ਪੁਲੀਸ ਤੇ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਹੈ। ਐਸ.ਐਸ.ਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਨੂੰ ਲਾਗੂ ਕਰਨ ਦਾ ਮਕਸਦ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਕਮਾਂਡ ਅਤੇ ਕੰਟਰੋਲ ਸੈਂਟਰ ‘ਚ 24 ਘੰਟੇ ਨਿਗਰਾਨੀ ਲਈ ਸਟਾਫ ਤਾਇਨਾਤ ਕੀਤਾ ਗਿਆ ਹੈ, ਜੋ ਇਕ ਵੱਡੀ ਐਲ.ਈ.ਡੀ ਸਕਰੀਨ ਰਾਹੀਂ ਪੂਰੇ ਸ਼ਹਿਰ ਦੀ ਨਿਗਰਾਨੀ ਕਰ ਰਿਹਾ ਹੈ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media