ਧੂਰੀ, 10 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲਦਾਰ ਧੂਰੀ ਹਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ
ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਪਾਸੋਂ ਪਰਾਲੀ ਸਾੜਣ ਵਾਲਿਆਂ ਖਿਲ਼ਾਫ ਸਖਤ ਐਕਸ਼ਨ ਲੈਣ ਦੇ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਵਿੱਚ ਪਟਵਾਰੀਆਂ ਅਤੇ ਨੋਡਲ ਅਫਸਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਣ ਵਾਲੇ ਕਿਸਾਨਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਜੁਰਮਾਨੇ ਅਤੇ ਉਹਨਾਂ ਦੇ ਖਿਲਾਫ ਮੁਕੱਦਮੇ ਦਰਜ ਕਰਵਾਉਣ ਦੀ ਰੂਪ-ਰੇਖਾ ਐਸ.ਡੀ.ਐਮ ਧੂਰੀ ਸਤਵੰਤ ਸਿੰਘ ਵੱਲੋਂ ਉਲੀਕੀ ਜਾ ਚੁੱਕੀ ਹੈ ਅਤੇ ਪਰਾਲੀ ਸਾੜਣ ਵਾਲੇ ਕਿਸਾਨਾਂ ਦਾ ਮਾਲ ਰਿਕਾਰਡ ਵਿੱਚ ਲਾਲ ਸਿਆਹੀ ਨਾਲ ਇੰਦਰਾਜ ਦਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।ਉਹਨਾਂ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਇਸ ਸਾਲ ਝੋਨੇ ਦਾ ਨਾੜ ਨਹੀਂ ਸਾੜਿਆ, ਉਹਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਣਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਮੌਕੇ ਨਾਇਬ ਤਹਿਸੀਲਦਾਰ ਸ਼ੇਰਪੁਰ ਸਤਗੁਰ ਸਿੰਘ ਅਤੇ ਨਾਇਬ ਤਹਿਸੀਲਦਾਰ ਧੂਰੀ ਕਰਮਜੀਤ ਸਿੰਘ ਵੀ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media