ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ `ਚ ਲੱਖਾਂ ਦੀ ਤਾਦਾਦ ਵਿੱਚ ਸ੍ਰੀ
ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਆਉਣ ਗੀਆਂ। ਇਹਨਾਂ ਸੰਗਤਾਂ ਅਤੇ ਹੋਰ ਵੀ.ਵੀ.ਆਈ.ਪੀ ਤੇ ਵੀ.ਆਈ.ਪੀ ਸ਼ਖਸ਼ੀਅਤਾਂ ਦੀ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਵਲੋਂ ਕੀਤੀ ਜਾ ਰਹੀ ਸ਼ਹਿਰ ਦੀ ਸਾਫ਼ ਸਫਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਾਰੇ ਵਿਭਾਗਾਂ ਦੇ ਮੁੱਖੀਆਂ ਤੇ ਸੈਨੀਟੇਸ਼ਨ ਸਟਾਫ਼ ਨਾਲ ਹੰਗਾਮੀ ਮੀਟਿੰਗ ਕੀਤੀ।ਜਿਸ ਵਿਚ ਕਮਿਸ਼ਨਰ ਕੋਮਲ ਮਿੱਤਲ ਤੋਂ ਇਲਾਵਾ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰਜ਼ (ਓ.ਐਂਡ.ਐ) ਤੇ (ਸਿਵਲ), ਸਿਹਤ ਅਫ਼ਸਰ, ਅਸਟੇਟ ਅਫ਼ਸਰ ਅਤੇ ਹੋਰ ਉੱਚ ਅਧਿਕਾਰੀ ਸ਼ਾਮਲ ਹੋਏ।ਮੀਟਿੰਗ `ਚ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਅਤੇ ਅੰਦਰੂਨ ਸਰਕੂਲਰ ਰੋਡ ਦੀ ਸਾਫ-ਸਫਾਈ ਯਕੀਨੀ ਬਨਾਉਣ ਲਈ ਦੋਹਾਂ ਸਿਹਤ ਅਧਿਕਾਰੀਆਂ ਨੂੰ ਅਤੇ ਚੀਫ ਸੈਨੇਟਰੀ ਇੰਸਪੈਕਟਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਅਤੇ ਲੋੜੀਂਦੇ ਸਾਜ਼ੋ-ਸਮਾਨ ਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਤਾਂ ਸ਼ਹਿਰ `ਚ ਆ ਰਹੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।ਅਸਟੇਟ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਇਹਨਾਂ ਸੜਕਾਂ ਤੇ ਹਰ ਤਰ੍ਹਾਂ ਦਾ ਅਣ-ਅਧਿਕਾਰਤ ਕਬਜ਼ਾ ਹਟਾਇਆ ਜਾਵੇ ਅਤੇ ਰੇਹੜੀਆਂ ਤੇ ਫੜੀਆਂ ਨੂੰ ਰਸਤਿਆਂ ਵਿੱਚ ਲੱਗਣ ਤੋਂ ਰੋਕਿਆ ਜਾਵੇ।ਸਿਵਲ ਅਤੇ ਓ.ਐਡ.ਐਮ ਦੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਗਈ ਕਿ ਸੜਕਾਂ `ਤੇ ਪੈਚ ਵਰਕ ਦੇ ਕੰਮ ਮੁਕੰਮਲ ਕਰ ਲਏ ਜਾਣ ਅਤੇ ਮੇਨ ਜੀ.ਟੀ ਰੋਡ ਦੇ ਸਾਰੇ ਚੌਕ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ `ਤੇ ਸਟਰੀਟ ਲਾਈਟ ਦਾ ਪ੍ਰਬੰਧ ਯਕੀਨੀ ਬਨਾਇਆ ਜਾਵੇ ਨਗਰ ਨਿਗਮ ਅੰਮ੍ਰਿਤਸਰ ਵਲੋਂ ਸਾਰੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਅਗਲੇ 5 ਦਿਨਾਂ ਤੱਕ ਸਟੇਸ਼ਨ ਨਹੀਂ ਛੱਡਣਗੇ ਅਤੇ ਨਾ ਹੀ ਛੁੱਟੀ ਲੈਣਗੇ।
ਮੇਅਰ ਰਿੰਟੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਸੀਂ ਸਭ ਵੱਡਭਾਗੇ ਹਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ 550ਵਾਂ ਜਨਮ ਦਿਹਾੜਾ ਉਨਾਂ ਦੀ ਸਰਕਾਰ ਦੌਰਾਨ ਆਇਆ ਹੈ ਅਤੇ ਸਾਨੂੰ ਸੰਗਤਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਉਹਨਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media