ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਜ਼ਿਲ੍ਹਾ ਸਿੱਖਿਆ ਅਫਸ਼ਰ (ਐ. ਤੇ ਸੈ.ਸਿੱ) ਅੰਮ੍ਰਿਤਸਰ ਸਲਵਿੰਦਰ ਸਿੰਘ
ਸਮਰਾ ਨੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਥਾਨਕ ਰਣਜੀਤ ਐਵੀਨਿਊ ਗਰਾੳਂਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਤੇ ਪ੍ਰਦਰਸ਼ਨੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਅਧਿਆਪਕ ਵਰਗ ਤੇ ਸ੍ਰੀ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅੱਜ ਸ਼ਾਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਸਮਰਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਦਰਸਾਉਂਦੀ ਚਿਤਰਕਥਾ ਦਿਖਾਈ ਜਾ ਰਹੀ ਹੈ ਜਿਸ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨਾਲ ਸੰਬੰਧਿਤ ਸਮੂਹ ਪ੍ਰਿੰਸੀਪਲ, ਬਲਾਕ ਸਿੱਖਿਆ ਅਫਸਰ, ਸਕੂਲ ਮੁਖੀ, ਅਧਿਆਪਕਾਂ, ਨਾਨ ਟੀਚਿੰਗ ਸਟਾਫ ਤੋਂ ਇਲਾਵਾ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ 10 ਨਵੰਬਰ ਦਿਨ ਐਤਵਾਰ ਨੂੰ ਰਣਜੀਤ ਐਵੀਨਿਊ ਗਰਾਊਂਡ ਵਿਖੇ ਹਾਜਰੀ ਭਰਨ ਦੀ ਅਪੀਲ ਕੀਤੀ।ਉਨ੍ਹਾਂ ਸਮੂਹ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਡੀ ਤੋਂ ਵੱਡੀ ਗਿਣਤੀ ਵਿੱਚ ਹਾਜਰੀਆਂ ਭਰ ਕੇ ਗੁਰੂ ਸਹਿਬਾਨ ਦੀ ਜੀਵਨ ਤੋਂ ਸੇਧ ਲੈ ਕੇ ਸਮਾਜਿਕ ਬੁਰਾਈਆਂ ਖਿਲਾਫ ਵਿਦਿਆਰਥੀਆਂ ਨੂੰ ਲਾਮਬੱਧ ਕਰਨ।
ਇਸ ਸਮੇਂ ਉਨ੍ਹਾਂ ਨਾਲ ਇਸ ਸਮਾਗਮ ਦੇ ਨੋਡਲ ਅਫਸਰ ਸ੍ਰੀਮਤੀ ਰੇਖਾ ਮਹਾਜਨ, ਵਰਿੰਦਰ ਸਿੰਘ ਦੋਵੇਂ ਉਪ ਜ਼ਿਲ਼੍ਹਾ ਸਿੱਖਿਆ ਅਫਸਰ, ਮਨਪ੍ਰੀਤ ਕੌਰ ਜ਼ਿਲ਼੍ਹਾ ਕੋਆਰਡੀਨੇਟਰ, ਜਗਦੀਸ਼ ਸਿੰਘ ਬੀ.ਈ.ਈ.ਓ, ਬਲਵਿੰਦਰ ਕੌਰ ਬੀ.ਈ.ਈ.ਓ, ਬਲਜਿੰਦਰ ਸਿੰਘ ਡੀ.ਪੀ.ਈ ਆਦਿ ਹਾਜਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media