ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਅੱਖਾਂ ਦਾ ਫ੍ਰੀ ਚੈਕਅਪ
ਇਥੋਂ ਨੇੜਲੇ ਪਿੰਡ ਨਿਜ਼ਾਮਪੁਰਾ ਮਹਿਤਾ ਰੋਡ ਵਿਖੇ ਲਗਾਇਆ ਗਿਆ।ਜਿਸ ਦਾ ਉਦਘਾਟਨ ਸਾਬਕਾ ਸਰਪੰਚ ਲਖਬੀਰ ਸਿੰਘ ਨੇ ਅਰਦਾਸ ਉਪਰੰਤ ਕੀਤਾ। ਸ ੰਸਥਾ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਰਣਬੀਰ ਸਿੰਘ ਰਾਣਾ ਅਤੇ ਗ੍ਰਾਮ ਪੰਚਾਇਤ ਨਿਜ਼ਾਮਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ।ਜਿਸ ਵਿੱਚ 450 ਮਰੀਜ਼ਾਂ ਦਾ ਚੈਕਅੱਪ ਕਰਕੇ ਫ਼੍ਰੀ ਦਵਾਈਆਂ ਦਿੱਤੀਆਂ ਗਈਆਂ।ਜਦਕਿ ਨਿਰਮਲਜੋਤ ਆਈ ਹਸਪਤਾਲ ਅੰਮ੍ਰਿਤਸਰ ਤੋਂ ਬਿਨਾਂ ਟਾਂਕੇ ਤੋਂ ਲੈਂਜ਼ ਪੁਆ ਅੱਖਾਂ ਦੇ ਅਪਰੇਸ਼ਨ ਕਰਵਾਉਣ ਲਈ 125 ਲੋੜਵੰਦ ਮਰੀਜ਼ਾਂ ਦੀ ਚੋਣ ਕੀਤੀ ਗਈ।
ਕੈਂਪ ਵਿੱਚ ਦਵਿੰਦਰ ਸਿੰਘ, ਜਸਬੀਰ ਸਿੰਘ ਸੇਠੀ ਵਿੱਤ ਸਕੱਤਰ, ਚਰਨਜੀਤ ਸਿੰਘ ਵਾਲੀਆ, ਇੰਜ. ਦਰਸ਼ਨ ਸਿੰਘ ਚਾਨੀ ਸਾਬਕਾ ਪ੍ਰਧਾਨ, ਪਵਨ ਕੁਮਾਰ, ਜੋਗਿੰਦਰ ਸਿੰਘ ਟੰਡਨ, ਪਿਆਰਾ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਤਜਿੰਦਰ ਸਿੰਘ ਫੋਰਮੈਨ, ਮੁੰਨੀ ਲਾਲ, ਪੀ.ਕੇ, ਖਰਬੰਦਾ ਤੇ ਬਲਦੇਵ ਸਿੰਘ ਆਦਿ ਹਾਜ਼ਰ ਹੋਏ।
Check Also
ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …
Punjab Post Daily Online Newspaper & Print Media