ਜੰਡਿਆਲਾ ਗੁਰੂ, 11 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ।ਸਕੂਲ ਦੇ ਵਿਹੜੇ ਵਿੱਚ ਆਯੋਜਿਤ ਕੀਤੇ ਗਏ ਕੀਰਤਨ ਦਰਬਾਰ ‘ਚ ਸਕੂਲ
ਦੇ ਬੱਚਿਆਂ ਨੇ ਹਾਜ਼ਰੀ ਲਵਾਈ । ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ, ਕਿਰਤ ਕਰੋ, ਵੰਡ ਛੱਕੋ ਅਤੇ ਨਾਮ ਜਪੋ ਬਾਰੇ ਵਿਚਾਰ ਸਾਂਝੇ ਕੀਤੇ।ਉਨਾਂ ਕਿਹਾ ਕਿ ਗੁਰੂ ਦੀ ਬਾਣੀ ਸਾਇੰਸ ‘ਤੇ ਅਧਾਰਿਤ ਹੈ।ਜਿਸ ਵਿੱਚ ਗਰੀਬਾਂ ਅਤੇ ਇਸਤਰੀ ਜਾਤੀ ਨੂਮ ਮਾਣ ਬਖਸ਼ਿਆ ਗਿਆ ਹੈ ਅਤੇ ਲੋਕਾਂ ਨੂੰ ਵਹਿਮਾਂ ਭਰਮਾਂ ਤੋਂ ਬਚਣ ਦੀ ਪ੍ਰੇਰਣਾ ਦਿੰਦੀ ਹੈ।ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਚਾਹ ਦਾ ਲੰਗਰ ਲਗਾਇਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media