Wednesday, March 18, 2026

ਖਾਲਸਾ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਮੌਕੇ ਸਜਾਇਆ ‘ਨਗਰ ਕੀਰਤਨ’

ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ 72 ਸਾਲਾਂ ਤੋਂ ਕੀਤੀ ਅਰਦਾਸ ਹੋਈ ਕਬੂਲ – ਮਜੀਠੀਆ, ਛੀਨਾ
ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ PUNJ1111201918ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਹਰਿਮੰਦਰ ਸਾਹਿਬ ਪੁੱਜਣ ‘ਤੇ ਸ਼ੋ੍ਰਮਣੀ ਕਮੇਟੀ ਤੋਂ ਗਿਆਨੀ ਮਾਨ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸਕੱਤਰ ਮਨਜੀਤ ਸਿੰਘ ਅਤੇ ਜਸਵਿੰਦਰ ਸਿੰਘ ਦੀਨਪੁਰ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਵਲੋਂ ਸਵਾਗਤ ਕਰਦਿਆਂ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਹੋਰ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕੀਤੇ ਗਏ।
    PUNJ1111201917ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸਮੂਹ ਕਾਲਜ/ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਅਤੇ ਕਰੀਬ 25 ਹਜ਼ਾਰ ਸਮੇਤ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਹਾਜ਼ਰੀ ਲਵਾ ਕੇ ਇਲਾਹੀ ਨਜ਼ਾਰੇ ਦਾ ਆਨੰਦ ਮਾਣਿਆ।ਨਗਰ ਕੀਰਤਨ ’ਚ ਸ਼ਾਮਿਲ ਵਿਦਿਆਰਥੀ-ਵਿਦਿਆਰਥਣਾਂ ‘ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਜੈਕਾਰੇ ਗੁੰਜਾਏ ਤੇ ਗੁਰਬਾਣੀ ਸ਼ਬਦ ਦਾ ਉਚਾਰਣ ਕੀਤਾ।
    ਸੰਗਤਾਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮਜੀਠੀਆ ਨੇ ਕਿਹਾ ਕਿ ਹਾਲਾਂਕਿ ਇਹ ਸਾਲਾਨਾ ਨਗਰ ਕੀਰਤਨ ਸੀ।ਪਰ ਇਸ ਦੀ ਵਿਸ਼ੇਸ਼ਤਾ ਇਹ ਸੀ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ।ਕਰਤਾਰਪੁਰ ਲਾਂਘਾ ਖੁੱਲਣ ਦੀ ਉਨਾਂ ਸੰਗਤ ਨੂੰ ਵਧਾਈ ਦਿੰਦਿਆਂ ਉਨਾਂ ਕਿਹਾ ਕਿ 72 ਸਾਲਾ ਤੋਂ ਸਿੱਖ ਭਾਈਚਾਰੇ ਵਲੋਂ ਵਿਛੜੇ ਗੁਰਧਾਮਾਂ ਦੀ ਕੀਤੀ ਜਾਂਦੀ ਰਹੀ ਅਰਦਾਸ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕਬੂਲ ਹੋਈ ਹੈ।ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਜਿੱਥੇ ਸਮੂਹ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣਗੀਆਂ, ਉਥੇ ਇਸ ਨਾਲ ਦੋਹਾਂ ਦੇਸ਼ਾਂ ’ਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਪਾਰ ਵੀ ਪ੍ਰਫੁਲਤ ਹੋਵੇਗਾ।
    ਛੀਨਾ ਨੇ ਸੰਗਤ ਨੂੰ ਕਰਤਾਰਪੁਰ ਦਾ ਲਾਂਘਾ ਖੱਲ੍ਹਣ ’ਤੇ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਭਨਾਂ ਦੇ ਸਾਂਝੇ ਗੁਰੂ ਹਨ, ਜਿਨ੍ਹਾਂ ਕਲਯੁੱਗ ’ਚ ਅਵਤਾਰ ਧਾਰ ਕੇ ਲੋਕਾਂ ਨੂੰ ਸੱਚ ਦੇ ਮਾਰਗ ’ਤੇ ਚੱਲਣ ਤੋਂ ਇਲਾਵਾ ਸੱਚੇ ਪ੍ਰਮੇਸ਼ਵਰ ਦਾ ਨਾਮ ਸਿਮਰਨ ਲਈ ਪ੍ਰੇਰਿਤ ਕੀਤਾ।ਵਿੱਦਿਅਕ ਸੰਸਥਾਵਾਂ ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ।
ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਸੁਰੱਖਿਆ ਸਬੰਧੀ ਕਰੜੇ ਪ੍ਰਬੰਧ ਕੀਤੇ ਗਏ।ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਦੀਵਾਨ ਦੇ ਹੋਰ ਅਹੁਦੇਦਾਰ ਸਵਿੰਦਰ ਸਿੰਘ ਕੱਥੂਨੰਗਲ, ਐਸ.ਐਸ ਸੇਠੀ ਆਦਿ ਅਤੇ ਅਮਨਦੀਪ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦਾ ਖਾਸ ਸਵਾਗਤ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ।
    ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੱਸਿਆ ਕਿ ਨਗਰ ਕੀਰਤਨ ’ਚ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਕਾਲਜ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਵਿਦਿਆਰਥੀ ਨਾਲ-ਨਾਲ ਚੱਲਦਿਆਂ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ।ਖ਼ਾਲਸਾ ਕਾਲਜ ਕੈਂਪਸ ‘ਨੋ ਪਲਾਸਟਿਕ’ ਜੋਨ ਹੈ, ਇਸ ਲਈ ਨਗਰ ਕੀਰਤਨ ਸਮੇਂ ਕਿਸੇ ਤਰ੍ਹਾਂ ਦੇ ਪਲਾਸਟਿਕ ਵਰਤਣ ’ਤੇ ਪਾਬੰਧੀ ਲਗਾਈ ਗਈ ਸੀ।
    ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ, ਅਜਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਰਾਜਬੀਰ ਸਿੰਘ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਗੁਰਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਉੱਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰਿੰ: ਡਾ. ਆਰ.ਕੇ ਧਵਨ, ਪ੍ਰਿੰ: ਡਾ. ਮੰਜ਼ੂ ਬਾਲਾ, ਪ੍ਰਿ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਪ੍ਰਿ੍ਰ: ਡਾ. ਕਵਲਜੀਤ ਕੌਰ, ਪ੍ਰਿ: ਡਾ. ਐਚ.ਬੀ ਸਿੰਘ, ਪ੍ਰਿ੍ਰ: ਡਾ. ਜਸਪਾਲ ਸਿੰਘ, ਪ੍ਰਿੰ: ਡਾ. ਮਨਪ੍ਰੀਤ ਕੌਰ, ਪ੍ਰਿੰ: ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰ: ਹਰੀਸ਼ ਕੁਮਾਰੀ, ਪ੍ਰਿੰ.  ਨਾਨਕ ਸਿੰਘ, ਪ੍ਰਿੰ: ਕਵਲਜੀਤ ਸਿੰਘ, ਪ੍ਰਿੰ ਏ.ਐਸ ਗਿਲ, ਪ੍ਰਿੰ: ਪੁਨੀਤ ਕੌਰ ਨਾਗਪਾਲ, ਪ੍ਰਿੰ: ਗੁਰਜੀਤ ਸਿੰਘ ਸੇਠੀ, ਪਿੰ੍ਰ: ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ  ਡੀ.ਐਸ ਰਟੌਲ, ਅੰਮਿ੍ਰਤਪਾਲ ਸਿੰਘ ਸੂਚਨਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਪੰਜਾਬ ਅਰਥਵਿਵਸਥਾ ਦਾ ਵਾਤਾਵਰਣ ਪੁਨਰ-ਸਥਿਤੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਅਤੇ ਖੇਤੀਬਾੜੀ ਵਿਭਾਗ …

Leave a Reply