ਸਬ-ਡਵੀਜ਼ਨਲ ਹਸਪਤਾਲ ਫਗਵਾੜਾ ‘ਚ ਰੱਖਿਆ 30 ਬੈਡਾਂ ਵਾਲੇ ਜੱਚਾ ਬੱਚਾ ਕੇਂਦਰ ਦਾ ਨੀਂਹ ਪੱਥਰ
ਕਪੂਰਥਲਾ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਜੋ ਗਰੀਬ ਦੀ ਬਾਂਹ ਫੜੇ ਉਸ ਦੀ ਪਰਮਾਤਮਾ ਬਾਂਹ ਫੜਦਾ ਹੈ। ਇਹ ਸ਼ਬਦ ਸਿਹਤ
ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਸਬ ਡਵੀਜਨਲ ਹਸਪਤਾਲ ਫਗਵਾੜਾ ਵਿਖੇ ਜੱਚਾ ਬੱਚਾ ਕੇਂਦਰ ਦਾ ਨੀਂਹ ਪੱਥਰ ਅਤੇ ਸਿਵਲ ਹਸਪਤਾਲ ਕਪੂਰਥਲਾ ਅਤੇ ਸਬ ਡਵੀਜਨਲ ਹਸਪਤਾਲ ਫਗਵਾੜਾ ਅਤੇ ਨਵੇਂ ਆਈ.ਸੀ.ਯੂ ਦਾ ਉਦਘਾਟਨ ਕਰਨ ਮੌਕੇ ਕਹੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਲੋਕਾਂ ਨੂੰ ਸਿਹਤ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ।ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਜਸਮੀਤ ਬਾਵਾ ਅਤੇ ਹੋਰ ਪ੍ਰੋਗਰਾਮ ਅਫਸਰਾਂ ਵੱਲੋਂ ਸਿਹਤ ਮੰਤਰੀ ਦਾ ਫੁਲਾਂ ਦਾ ਗੁਲਦਸਤਾ ਦੇ ਕੇ ਸੁਆਗਤ ਕੀਤਾ ਗਿਆ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਬਤ ਸਿਹਤ ਯੋਜਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ।ਜਿਸ ਨਾਲ ਕਿ ਪੰਜਾਬ ਦੇ 46 ਲੱਖ ਪਰਿਵਾਰਾਂ ਨੂੰ 5 ਲੱਖ ਤੱਕ ਦੇ ਇਲਾਜ ਦੀ ਮੁਫਤ ਸਿਹਤ ਸਹੂਲਤ ਦਿੱਤੀ ਗਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ 50 ਹਜਾਰ ਦੇ ਕਰੀਬ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਮਿਲ ਚੁੱਕਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਜਨਔਸ਼ਧੀ ਕੇਂਦਰਾਂ ਦਾ ਲਾਭ ਮਰੀਜ਼ ਲੈ ਰਹੇ ਹਨ।ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਇਹ ਵੀ ਕਿਹਾ ਕਿ ਸਪੈਸ਼ਲਿਸਟ ਡਾਕਟਰਾਂ ਤੇ ਹੋਰ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾਏਗਾ।ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਨੂੰ ਜਲਦ ਹੀ ਮੈਡੀਕਲ ਕਾਲੇਜ ਵੀ ਦਿੱਤਾ ਜਾਏਗਾ।ਉਨ੍ਹਾਂ ਡਾਕਟਰਾਂ ਨੂੰ ਇਹ ਵੀ ਕਿਹਾ ਕਿ ਮਰੀਜ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋ ਹੀ ਦਿੱਤੀਆਂ ਜਾਣ ਤੇ ਬਾਹਰੋਂ ਕੋਈ ਦਵਾਈ ਨਾ ਲਿਖੀ ਜਾਏ।
ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਿਵਲ ਸਰਜਨ ਡਾ. ਜਸਮੀਤ ਬਾਵਾ ਵੱਲੋਂ ਸਿਹਤ ਵਿਭਾਗ ਲਈ ਕੀਤੇ ਜਾ ਰਹੇ ਅਣਥਕ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾ ਰਹੀ ਡਿਊਟੀ ਲਈ ਉਹ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਹੋਰ ਉੱਚਾ ਚੁੱਕਣ ਲਈ ਸਾਨੂੰ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media