ਦੀਵਾਨ ਦੇ ਸਾਰੇ ਸਕੂਲ ਸਜਾਉਣਗੇ ਨਗਰ ਕੀਰਤਨ – ਨਿਰਮਲ ਸਿੰਘ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ
ਸ੍ਰੀ ਗੁਰੂ ਨਾਨਕ ਸਹਿਬ ਦੇ 550ਵੇਂ ਆਗਮਨ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵਿਨਿਉ ਵਿਖੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਜਸਵੰਤ ਸਿੰਘ, ਭਾਈ ਰਾਇ ਸਿੰਘ, ਭਾਈ ਰਵਿੰਦਰ ਸਿੰਘ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਸਕੂਲ ਮੈਂਬਰ ਇੰਚਾਰਜ ਰਜਿੰਦਰ ਸਿੰਘ ਮਰਵਾਹਾ ਨੇ ਸੰਗਤਾਂ ਨੂੰ ‘ਜੀ ਆਇਆਂ ਨੂੰ’ ਆਖਿਆ ਅਤੇ ਖਾਲਸਾ ਐਡਵੋਕੇਟ ਦਾ ਨਵੰਬਰ 2019 ਅੰਕ ਵੀ ਰਲੀਜ ਕੀਤਾ ਗਿਆ।
ਦੀਵਾਨ ਪ੍ਰਧਾਨ ਨਿਰਮਲ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਸ੍ਰੀ ਗਰੁੁੂ ਨਾਨਕ ਸਾਹਿਬ ਦੇ 550ਵੇਂ ਗੁਰਪੁਰਬ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਦੀਆਂ ਵਧਾਈਆਂ ਦਿੱਤੀਆਂ।ਉਹਨਾਂ ਨੇ ਆਗਮਨ ਪੁਰਬ ਨੂੰ ਸਮਰਪਿਤ ਦੀਵਾਨ ਦੇ ਸਕੂਲਾਂ ਵਿਚ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਵਾਨ ਦੇ ਸਾਰੇ ਸਕੂਲਾਂ ਵਲੋਂ ਨਗਰ ਕੀਰਤਨ ਸਜਾਏ ਜਾਣਗੇ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲਿਆਂ ਨੇ ਹਰੇਕ ਸਿੱਖ ਨੂੰ ਸ੍ਰੀ ਗੁਰੁ ਨਾਨਕ ਸਾਹਿਬ ਜੀ ਦੀਆਂ ਸਿਖਿਆਵਾਂ ਅਤੇ ਵਿਚਾਰਧਾਰਾਵਾਂ ਨੂੰ ਦਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦਾ ਸੁਨੇਹਾ ਦਿੱਤਾ।ਸਾਬਕਾ ਚੇਅਰਮੈਨ ਘੱਟਗਿਣਤੀ ਕਮਿਸ਼ਨ ਤਰਲੋਚਨ ਸਿੰਘ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਸਾਰੀਆਂ ਰੁਕਾਵਟਾਂ ਖਤਮ ਹੋ ਜਾਣਗੀਆਂ ਅਤੇ ਸੰਗਤ ਨਿਰਵਿਘਨ ਪੰਥ ਤੋਂ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਿਆ ਕਰੇਗੀ।
ਸ੍ਰੀ ਹਜੂਰ ਸਾਹਿਬ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਤਰਲੋਚਨ ਸਿੰਘ, ਚੇਅਰਮੈਨ ਖਾਲਸਾ ਕਾਲਜ ਮੁੰਬਈ ਗੁਰਿੰਦਰ ਸਿੰਘ ਬਾਵਾ, ਸਾਬਕਾ ਡੀ.ਜੀ.ਪੀ ਮਹਾਰਾਸ਼ਟਰ ਪੀ.ਐਸ ਪਸਰੀਚਾ, ਚਾਂਸਲਰ ਜੀ.ਆਈ.ਐਸ ਯੁਨੀਵਰਸਿਟੀ ਕਲਕੱਤਾ ਤਰੁਣਜੀਤ ਸਿੰਘ, ਡਾਇਰੈਕਟਰ ਜੀ.ਆਈ.ਐਸ ਗਰੁੱਪ ਕਲਕੱਤਾ ਹਰਮਨਜੀਤ ਸਿੰਘ, ਸਾਬਕਾ ਚੀਫ ਸਕੱਤਰ ਐਸ.ਜੀ.ਪੀ.ਸੀ ਹਰਚਰਨ ਸਿੰਘ ਨੂੰ ਚੀਫ ਖਾਲਸਾ ਦੀਵਾਨ ਵਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕਤਿਾ ਗਿਆ।
ਇਸ ਸਮੇਂ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ: ਜਸਵਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਸੁਖਜਿੰਦਰ ਸਿੰਘ ਪ੍ਰਿੰਸ, ਪ੍ਰੋ: ਹਰੀ ਸਿੰਘ, ਪ੍ਰੋ: ਸੂਬਾ ਸਿੰਘ, ਹਰਨੀਤ ਸਿੰਘ, ਜਸਪਾਲ ਸਿੰਘ ਢਿੱਲੋਂ, ਡਾ: ਜਸਬੱੀਰ ਸਿੰਘ ਸਾਬਰ, ਪ੍ਰਦੀਪ ਸਿੰਘ ਵਾਲੀਆ, ਇਕਬਾਲ ਸਿੰਘ ਲਾਲਪੁਰਾ, ਅਜੀਤ ਸਿੰਘ ਬਸਰਾ, ਮਨਮੋਹਨ ਸਿੰਘ, ਨਵਤੇਜ ਸਿੰਘ ਨਾਰੰਗ, ਰਣਦੀਪ ਸਿੰਘ, ਸੰਤੋਖ ਸਿੰਘ ਸੇਠੀ, ਰਮਣੀਕ ਸਿੰਘ, ਪਿ੍ਰੰਸੀਪਲ ਰਿਪੁਦਮਨ ਮਲਹੋਤਰਾ, ਡਾ: ਧਰਮਵੀਰ ਸਿੰਘ ਅਤੇ ਸਮੂਹ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ, ਵੱਖ-ਵੱਖ ਬ੍ਰਾਂਚਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ, ਉਹਨਾਂ ਦੇ ਮਾਤਾ ਪਿਤਾ ਅਤੇ ਸ਼ਹਿਰ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media