ਚੰਡੀਗੜ੍ਹ/ਸੁਲਤਾਨਪੁਰ ਲੋਧੀ (ਕਪੂਰਥਲਾ), 14 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ
ਮੱਦੇਨਜ਼ਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਿਥੇ ਸੰਗਤਾਂ ਦਾ ਸੈਲਾਬ ਆ ਗਿਆ ਸੀ, ਉਥੇ ਸਫਾਈ ਪ੍ਰਬੰਧਾਂ ਪੱਖੋਂ ਵੀ ਕੋਈ ਕਸਰ ਨਹੀਂ ਛੱਡੀ ਗਈ ਹੈ, ਜਿਸ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।
ਸਥਾਨਕ ਸਰਕਾਰਾਂ ਵਿਭਾਗ ਦੇ ਰੀਜਨਲ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਹੜ੍ਹ ਅਤੇ ਸਫਾਈ ਪ੍ਰਬੰਧਾਂ ਦੇ ਪੱਖ ਤੋਂ ਸੁਲਤਾਨਪੁਰ ਲੋਧੀ ਦੀ ਤੁਲਨਾ ਕੁੰਭ ਮੇਲੇ ਵਾਲੇ ਅਲਾਹਾਬਾਦ ਸ਼ਹਿਰ ਨਾਲ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਮਦ ਦੇ ਬਾਵਜ਼ੂਦ ਸਾਫ-ਸਫਾਈ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਉਨਾਂ ਦੱਸਿਆ ਕਿ ਇਸ ਪਵਿੱਤਰ ਨਗਰੀ ਵਿਚ 73 ਲੰਗਰ ਚੱਲ ਰਹੇ ਸਨ ਤੇ ਇਨਾਂ ਲੰਗਰਾਂ ਵਿਚ ਸਾਫ-ਸਫਾਈ ਦੀ ਜ਼ਿੰਮੇਵਾਰੀ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੇ ਮੋਢਿਆਂ `ਤੇ ਚੁੱਕੀ ਹੋਈ ਹੇ।ਚਾਰ ਮੈਂਬਰੀ ਕਮੇਟੀ ਜਿਸ ਵਿਚ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਪ੍ਰਮੁੱਖ ਸਕੱਤਰ ਏ ਵੇਨੂੰ ਪ੍ਰਸਾਦ, ਸੀ.ਈ.ਓ ਪੀ.ਐਮ.ਆਈ.ਡੀ.ਸੀ ਅਜੋਏ ਸ਼ਰਮਾ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਕਰਨੇਸ਼ ਸ਼ਰਮਾ ਇਨਾਂ ਸਾਰੇ ਪ੍ਰਬੰਧਾਂ ਦੀ ਅਗਵਾਈ ਕਰ ਰਹੀ ਹੇ।
ਇਸ ਸਫਾਈ ਯੋਜਨਾ ਨੂੰ ਲਾਗੂ ਕਰਵਾਉਣ ਵਾਲੇ ਰੀਜਨਲ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਲਗਭਗ 2500 ਸਫਾਈ ਕਾਮੇ ਤਾਇਨਾਤ ਕੀਤੇ ਗਏ ਹਨ, ਜੋ ਤਿੰਨ ਸ਼ਿਫਟਾਂ ਵਿਚ 24 ਘੰਟੇ ਸੇਵਾਵਾਂ ਨਿਭਾਅ ਰਹੇ ਹਨ।
ਉਨਾਂ ਕਿਹਾ ਕਿ ਇਨਾਂ ਸਮਾਗਮਾਂ ਵਿੱਚ ਲੱਖਾਂ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਸਫਾਈ ਪ੍ਰਬੰਧਾਂ ਦੀ ਨਿਗਰਾਨੀ ਕੋਈ ਸੌਖਾ ਕੰਮ ਨਹੀਂ ਸੀ, ਇਸ ਲਈ ਸਬੰਧਤ ਅਫਸਰ ਈ-ਸਾਈਕਲਾਂ `ਤੇ ਰਾਊਂਡ ਲਾ ਕੇ ਜਾਇਜ਼ਾ ਲੈ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media