Thursday, September 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਧਾਰਮਿਕ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ-  ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ PUNJ1411201908ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਸੀਨੀਅਰ ਅਤੇ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਿਪਤ ਕੀਰਤਨ, ਕਵਿਸ਼ਰੀ, ਭਾਸ਼ਣ, ਧਾਰਮਿਕ ਸਮੂਹ ਗੀਤ, ਤੰਤੀ ਸਾਜਾਂ ਦੀ ਪੇਸ਼ਕਾਰੀ, ਕਥਾ ਵਿਚਾਰ ਅਤੇ ਢਾਡੀ ਵਾਰ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
             ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਦੇ ਮੌਕੇ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸਾਰੇ ਸਕੂਲਾਂ ਵਿੱਚ 550 ਬੂਟੇ ਲਾਉਣ, ਬੱਚਿਆਂ ਨੂੰ ਜਪੁਜੀ ਸਾਹਿਬ ਦਾ ਪਾਠ ਕੰਠ ਕਰਾਉਣ ਅਤੇ ਹਰ ਸਕੂਲ ਵਲੋਂ ਨਗਰ ਕੀਰਤਨ ਸਜਾਉਣ ਦੇ ਉਪਰਾਲਿਆਂ ਦਾ ਜਿਕਰ ਕੀਤਾ । ਉਨ੍ਹਾਂ ਨੇ ਬੱਚਿਆਂ ਨੂੰ ਰੋਜ਼ਾਨਾ ਸਿਮਰਨ ਰਾਹੀਂ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਪ੍ਰਾਪਤ ਕਰਨ ਵਾਸਤੇ ਪ੍ਰੁੇਰਿਤ ਕੀਤਾ । ਚੇਅਰਮੈਨ ਚੀਫ਼ ਖ਼ਾਲਸਾ ਦੀਵਾਨ ਸਕੂਲਜ਼ ਭਾਗ ਸਿੰਘ ਜੀ ਅਣਖੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਚਾਨਣਾ ਪਾਇਆ ਅਤੇ ਗੁਰੂ ਜੀ ਦੀਆਂ ਸਿਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤ ਤੇ ਚੱਲਣ ਦੀ ਪ੍ਰੇਰਨਾ  ਦਿੱਤੀ ।ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਸਿਧਾਂਤਾਂ ਅਤੇ ਵਿਰਸੇ ਨਾਲ ਜੁੜਨ ਦੀ ਪੇ੍ਰੁਰਨਾ ਕੀਤੀ ।ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ।
                 ਸਮਾਗਮ ਵਿੱਚ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ: ਜਸਵਿੰਦਰ ਸਿੰਘ ਢਿੱਲੋਂ, ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਵਰਿਆਮ ਸਿੰਘ, ਪ੍ਰਭਜੋਤ ਸਿੰਘ ਸੇਠੀ, ਹਰਪਾਲ ਸਿੰਘ ਵਾਲੀਆ, ਰਜਿੰਦਰ ਸਿੰਘ ਮਰਵਾਹਾ, ਜਸਪਾਲ ਸਿੰਘ ਢਿੱਲੋਂ, ਮਨਮੋਹਨ ਸਿੰਘ, ਸੁਖਜਿੰਦਰ ਸਿੰਘ ਪਿ੍ਰੰਸ, ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ, ਅਤਰ ਸਿੰਘ, ਅਜੀਤ ਸਿੰਘ ਬਸਰਾ, ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜਰ ਹੋਏ ।  ਗੁਰੂ ਕਾ ਲੰਗਰ ਅਤੱੁਟ ਵਰਤਾਇਆ ਗਿਆ।

Check Also

ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …

Leave a Reply