ਭੀਖੀ, 15 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਨਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ, ਜੱਸੜ ਵਾਲਾ ਅਤੇ ਧਲੇਵਾ ਦੀ ਸੰਗਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ‘ਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਆਸੀਸਾਂ ਪ੍ਰਾਪਤ ਕੀਤੀਆਂ।ਕਾਫੀ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਲੋਚਦੀਆਂ ਸਨ, ਪੰ੍ਰਤੂ ਸਰਕਾਰ ਵੱਲੋਂ ਇਜਾਜ਼ਤ ਨਾ ਮਿਲਣ ਕਾਰਨ ਕੋਰੀਡੋਰ ਤੋਂ ਹੀ ਵਾਪਸ ਪਰਤਣਾ ਪਿਆ।ਸੰਗਤ ਵੱਲੋਂ ਸਰਕਾਰ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਜਗ੍ਹਾ-ਜਗ੍ਹਾ ਵਿਸ਼ਰਾਮ ਅਤੇ ਲੰਗਰ ਦੀ ਵਿਵਸਥਾ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਸੰਗਤ ਵਿੱਚ ਸਕੱਤਰ ਹਾਕਮ ਸਿੰਘ, ਗੁਰਜੰਟ ਸਿੰਘ ਧਲੇਵਾ, ਪ੍ਰਧਾਨ ਗੁਰਜੀਵਨ ਸਿੰਘ, ਬਿੱਕਰ ਸਿੰਘ ਧਾਲੀਵਾਲ, ਗੁਰਜਿੰਦਰ ਸਿੰਘ ਕੁੰਨਰ, ਰਾਮ ਸਿੰਘ ਧਲੇਵਾ, ਸਾਬਕਾ ਚੇਅਰਮੈਨ ਬਲਕਾਰ ਸਿੰਘ ਰੂਬੀ, ਬਹਾਦਰ ਖਾਂ, ਗੁਰਚਰਨ ਸਿੰਘ, ਗੁਰਪਿਆਰ ਸਿੰਘ ਆਦਿ ਸ਼ਾਮਲ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media