Saturday, March 7, 2026

ਡੀ.ਏ.ਵੀ ਪਬਲਿਕ ਸਕੂਲ ‘ਚ 550ਵਾਂ ਗੁਰਪੁਰਬ ਮਨਾਇਆ

PPNJ1511201904ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ ਸਮੇਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੀ ਬਾਣੀ ਦਾ ਗਾਇਨ ਕੀਤਾ ਅਤੇ ਸਵੈ-ਰਚਿਤ ਕਵਿਤਾਵਾਂ ਪੇਸ਼ ਕਰਕੇ ਸੱਚਾਈ ਦੇ ਰਾਹ `ਤੇ ਚੱਲਣ ਲਈ ਕਿਹਾ।ਬੱਚਿਆਂ ਨੇ ਪ੍ਰਭਾਤ ਫੇਰੀ ਦਾ ਦ੍ਰਿਸ਼ ਵੀ ਪੇਸ਼ ਕੀਤਾ ਅਤੇ ਭਾਸ਼ਨ ‘ਚ ਗੁਰੂ ਜੀ ਦੇ ਦੱਸੇ ਉਪਦੇਸ਼ “ਕਿਰਤ ਕਰੋ, ਨਾਮ ਜਪੋ, ਵੰਡ ਛਕੋ“ ‘ਤੇ ਚੱਲਣ ਦੀ ਪ੍ਰੇਰਣਾ ਕੀਤੀ।
    ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ  ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ. ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜਨਮ ਦਿਵਸ  ਦੀ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ  ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਆਪਣਾ ਜੀਵਨ ਸਫ਼ਲ ਬਣਾਉਣ ਲਈ ਕਿਹਾ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply