ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਫਤਹਿ ਸਿੰਘ ਕਲੋਨੀ ਦੀ ਵਾਰਡ ਨੰ: 70 ਗਲੀਆਂ ਨਾਲੀਆਂ ਦੇ ਬਣਨ ਦੇ ਕੰਮ ਦੀ ਟੱਕ ਲਗਾ ਕੇ ਸ਼ੁਰੂਆਤ ਕੀਤੀ ਅਤੇ ਪਹਿਲਾਂ ਤੋਂ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਗਲੀਆਂ ਨਾਲੀਆਂ ਬਣਾਉਣ ਲਈ 18 ਲੱਖ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਵਿਕਾਸ ਦੇ ਕੰਮਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ ।
ਉਨਾਂ ਨੇ ਅੰਮ੍ਰਿਤ ਪ੍ਰਾਜੈਕਟ ਤਹਿਤ ਵਿਛਾਈ ਜਾ ਰਹੀ ਪਾਈਪ ਲਾਈਨ ਦੀ ਕੁਆਲਟੀ ਨੂੰ ਚੈਕ ਵੀ ਕੀਤਾ।
ਇਸ ਮੌਕੇ ਵਿਕਾਸ ਸੋਨੀ ਹਲਕਾ ਕੌਂਸਲਰ, ਗੁਰਦੀਪ ਸਿੰਘ ਸੰਧੂ, ਪਰਮਜੀਤ ਚੋਪੜਾ, ਪ੍ਰਵੇਸ਼ ਗੁਲਾਟੀ, ਰਣਜੀਤ ਸਿੰਘ, ਇੰਦਰ ਖੰਨਾ, ਅਸ਼ਵਨੀ ਸ਼ਰਮਾ, ਡਾ: ਸੋਨੂੰ, ਕਮਲ ਪਹਿਲਵਾਨ, ਵਿੱਕੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media