Tuesday, July 7, 2026

ਮੇਅਰ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਐਲ.ਈ.ਡੀ ਲਾਈਟਾਂ ਦੇ ਕੰਮ ਦੀ ਸ਼ੁਰੂਆਤ

PPNJ1511201916ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਰਣਜੀਤ ਐਵਨਿਊ ਏ ਤੇ ਬੀ ਬਲਾਕ ਵਿਖੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।ਮੇਅਰ ਰਿੰਟੂ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਤੋਂ ਇਲਾਵਾ ਸਮਾਰਟ ਸਿਟੀ ਪ੍ਰਾਜੈਕਟ ਤਹਿਤ 34 ਕਰੋੜ ਰੁਪਏ ਦੀ ਲਾਗਤ ਨਾਲ ਸਮੁਦਰਾ ਕੰਪਨੀ ਵਲੋਂ ਤਕਰੀਬਨ 66000 ਐਲ.ਈ.ਡੀ ਲਾਈਟਾਂ ਲਗਾਈਆਂ ਜਾਣਗੀਆਂ।ਵਾਰਡ ਨੰਬਰ 4 ਦੇ ਇਲਾਕੇ ਰਣਜੀਤ ਐਵਨਿਊ ਵਿਖੇ ਨਵੀਆਂ ਐਲ.ਈ.ਡੀ ਲਾਈਟਾਂ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਉਨਾਂ ਕਿਹਾ ਕਿ 6 ਮਹੀਨਿਆਂ `ਚ ਪ੍ਰਾਜੈਕਟ ਦਾ ਕੰਮ ਮੁਕੰਮਲ ਹੋ ਜਾਵੇਗਾ ਅਤੇ ਸ਼ਹਿਰ ਦਾ ਕੋਈ ਵੀ ਇਲਾਕਾ ਰੋਸ਼ਨੀ ਤੋਂ ਵਾਂਝਾ ਨਹੀਂ ਰਹੇਗਾ।ਇਸ ਕੰਪਨੀ ਵਲੋਂ 5 ਸਾਲਾ ਤੱਕ ਲਾਈਟਾਂ ਦਾ ਰੱਖ ਰਖਾਅ ਵੀ ਕੀਤਾ ਜਾਣਾ ਹੈ।    
ਇਸ ਮੌਕੇ ਹਰਪਨ ਔਜਲਾ ਕੌਂਸਲਰ,ਰਮੇਸ਼ ਸਰਮਾ, ਮਹੇਸ਼ ਕੁਮਾਰ ਜੇ.ਈ ਅਤੇ ੲਲਿਾਕਾ ਵਾਸੀ ਮੌਜੂਦ ਸਨ। 

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply