Tuesday, July 7, 2026

ਪਠਾਨਕੋਟ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਤੇ ਲਾਇਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ

PPNJ1511201917ਪਠਾਨਕੋਟ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਉਣ ਲਈ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮੈਦਾਨ ਮਲਿਕਪੁਰ ਵਿਖੇ ਅਤਿ ਆਧੁਨਿਕ ਤਕਨੀਕ ਨਾਲ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ (ਅਵਾਜ ਤੇ ਰੌਸ਼ਨੀ) ਸ਼ੁਰੂ ਹੋਇਆ।
ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਤੇ ਵਿਧਾਇਕ ਹਲਕਾ ਭੋਆ ਜੋਗਿੰਦਰ ਪਾਲ ਅਤੇ ਰਾਮਵੀਰ ਡਿਪਟੀ ਕਮਿਸ਼ਨਰ ਨੇ ਰਿਬਨ ਕੱਟ ਕੇ ਅਵਾਜ ਤੇ ਰੌਸ਼ਨੀ ਸੋਅ ਦਾ ਉਦਘਾਟਨ ਕੀਤਾ। ਇਸ ਮੋਕੇ ਅਭਿਜੀਤ ਕਪਲਿਸ਼ ਵਧੀਕ ਡਿਪਟੀ ਕਮਿਸਨਰ (ਜ), ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਡਿਜ਼ੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ ਦੀ ਸੁਰੂਆਤ ਕਰਨ ਮਗਰੋਂ ਉਨਾਂ ਨੇ ਡਿਜ਼ੀਟਲ ਮਿਊਜ਼ੀਅਮ ਵੀ ਦੇਖਿਆ।ਸ਼ੋਅ ਦੇ ਪਹਿਲੇ ਦਿਨ ਕਰੀਬ 2170 ਪਠਾਨਕੋਟ ਨਿਵਾਸੀਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਊਜ਼ੀਅਮ ਵਿੱਚ ਗੁਰੂ ਨਾਨਾਕ ਦੇਵ ਜੀ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਦੇਖਿਆ।ਇਸ ਸਮੇਂ ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਅਦਭੱਤ ਨਜ਼ਾਰਾ ਪੇਸ਼ ਕੀਤਾ ਗਿਆ।
ਮਿਊਜ਼ੀਅਮ ਵਿੱਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਮਿਊਜ਼ੀਅਮ ਦੇ ਅੰਦਰ ਅਤੇ ਬਾਹਰ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ।
ਮਿਊਜ਼ੀਅਮ ਦੇਖਣ ਆਈਆਂ ਸੰਗਤਾਂ ਇੱਕ ਅਨੋਖੇ ਵਿਸਮਾਦ ਦਾ ਅਹਿਸਾਸ ਕਰ ਰਹੀਆਂ ਹਨ ਅਤੇ ਸੰਗਤਾਂ ਵਲੋਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।
     ਇਸ ਮੋਕੇ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਵਧੀਆ ਉਪਰਾਲਾ ਹੈ ਕਿ ਪਠਾਨਕੋਟ ਵਿਖੇ ਅਜਿਹਾ ਡਿਜ਼ੀਟਲ ਮਿਊਜ਼ੀਅਮ ਅਤੇ ਲਾਇਟ ਐਂਡ ਸਾਊਂਡ ਸ਼ੋਅ ਬੱਚਿਆਂ ਅਤੇ ਲੋਕਾਂ ਦੀ ਜਾਣਕਾਰੀ ਵਿੱਚ ਵਾਧਾ ਕਰਦਾ ਹੈ ।  

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply