Tuesday, July 7, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਆਪਣਾਉਣਾ ਹੀ ਸਾਡੀ ਜ਼ਿੰਦਗੀ ਦਾ ਮੁੱਖ ਮਕਸਦ ਹੋਣਾ ਚਾਹੀਦਾ ਹੈ – ਪਪੜੌਦੀ

PPNJ1511201918ਸਮਰਾਲਾ, 15 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਪਪੜੌਦੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਅਤੇ ਸਰਪੰਚ ਮਨਜੀਤ ਸਿੰਘ ਪਪੜੌਦੀ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿੱਚ ਨਗਰ ਕੀਰਤਨ ਸਜਾਏ ਗਏ ਅਤੇ ਪਿੰਡ ਦੇ ਆਲੇ ਦੁਆਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਰਿਕਰਮਾ ਕੀਤੀ ਗਈ ਅਤੇ ਪਿੰਡ ਦੀਆਂ ਔਰਤਾਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ ਕਿਸੇ ਇੱਕ ਧਰਮ ਜਾਂ ਕੰਮ ਲਈ ਨਹੀਂ ਹੈ, ਬਲਕਿ ਸਮੁੱਚੀ ਮਾਨਵਤਾ ਲਈ ਹੈ। ਗੁਰੂ ਨਾਨਕ ਦੇਵ ਜੀ ਨੇ ਪੂਰੀ ਮਾਨਵਤਾ ਦੀ ਨਾ ਕੇਵਲ ਸਧਾਂਤਿਕ ਅਗਵਾਈ ਹੀ ਕੀਤੀ ਸਗੋਂ ਜੁਲਮਾਂ, ਪਾਖੰਡਵਾਦ ਅਤੇ ਜਾਤਪਾਤ ਦੇ ਵਿਤਰਿਆਂ ਦੇ ਖਿਲਾਫ ਜਦੋ ਜਹਿਦ ਲਈ ਸੰਗਤ ਸ਼ਕਤੀ ਨੂੰ ਇਕੱਠਾ ਕੀਤਾ। ਜੋ ਬਾਅਦ ਵਿੱਚ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਜੀ ਦੁਆਰਾ ਥਾਪੇ ਖਾਲਸਾ ਪੰਥ ਦੇ ਰੂਪ ਵਿੱਚ ਸਾਹਮਣੇ ਆਏ।ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ਸ਼ਾਮ ਨੂੰ ਗੁਰੁਦਆਰਾ ਸਾਹਿਬ ਵਿਖੇ ਸਮੂਹ ਸੰਗਤ ਨੇ ਕੇਕ ੱਕਟਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਮਨਜੀਤ ਸਿੰਘ ਲਾਡੀ, ਪੰਚ ਮੱਘਰ ਸਿੰਘ, ਬਲਜੀਤ ਸਿੰਘ ਖਾਲਸਾ, ਸੁਦਾਗਰ ਸਿੰਘ ਮਿੱਠੂ, ਡਾ. ਚੋਪੜਾ, ਡਿੰਪਲ ਸਿੰਘ, ਗੁਰਦੀਪ ਸਿੰਘ ਕੰਵਲਜੀ ਸਿੰਘ, ਗੁਰਕੀਰਤ ਸਿੰਘ, ਪਰਮਜੀਤ ਸਿੰਘ, ਸਤਵੀਰ ਸਿੰਘ, ਬੱਬੂ, ਕਰਮ, ਗਗਨ, ਹਰਦੀਪ, ਬਿੰਦਰ, ਕੁਲਵਿੰਦਰ ਸਿੰਘ ਆਦਿ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply