ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ 15 ਨਵੰਬਰ ਨੂੰ ਪੈਣਗੇ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ।ਅਗਲੇ ਸਾਲ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਦੀ ਪਹਿਲੀ ਸ਼ਤਾਬਦੀ ਆ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸਿੱਖ ਸੰਸਥਾ ਦਾ ਸਥਾਪਨਾ ਦਿਹਾੜਾ ਮਨਾਉਣਾ ਸਮਰਪਣ ਤੇ ਸਤਿਕਾਰ ਦੀ ਭਾਵਨਾ ਵਜੋਂ ਹੈ।ਸਮਾਗਮ ਦੌਰਾਨ ਕੁੱਝ ਸਾਬਕਾ ਤੇ ਮੌਜੂਦਾ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਸਮੇਂ ਮਨਜੀਤ ਸਿੰਘ ਬਾਠ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸਤਪਾਲ ਸਿੰਘ, ਮਿਲਖਾ ਸਿੰਘ, ਮੁਖਤਾਰ ਸਿੰਘ ਕੋਹਾੜਕਾ ਸਮੇਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media