ਉਘੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਨੂੰ ਇੱਕ ਲੱਖ ਤੇ ਦੁਸ਼ਾਲਾ ਭੇਟ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਹੱਟ ਸਾਹਿਬ, ਸੁਲਤਾਨਪੁਰ ਲੋਧੀ ਤੋਂ ਮਹੱਲਾ ਕੱਢਣ ਤੋਂ ਪਹਿਲਾਂ ਨਿਹੰਗ ਸਿੰਘਾਂ ਦੀ ਚੱਲੀ ਆਉਦੀ ਮਰਿਯਾਦਾ ਅਨੁਸਾਰ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਪੁੱਜੀਆਂ ਧਾਰਮਿਕ ਤੇ ਪੰਥਕ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਪੰਥ ਦੇ ਪ੍ਰਸਿੱਧ ਢਾਡੀ ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ ਨੂੰ ਇੱਕ ਲੱਖ ਰੁਪਏ ਨਕਦ ਦੁਸ਼ਾਲਾ, ਸ੍ਰੀ ਸਾਹਿਬ, ਗੁਰੂ ਨਾਨਕ ਦੇਵ ਜੀ ‘ਤੇ ਵਿਸ਼ੇਸ਼ ਸੋਵੀਨਾਰ ਨਿਹੰਗ ਸਿੰਘ ਸੰਦੇਸ਼ ਦੀ ਕਾਪੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਨਾਗਰ ਸਿੰਘ, ਬੀਬੀ ਜਸਪਾਲ ਕੌਰ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਗੁਰਪਿੰਦਰ ਸਿੰਘ ਸਤਲਾਨੀ ਵਾਲੇ, ਬਾਬਾ ਤਰਸੇਮ ਸਿੰਘ ਮਹਿਤੇ ਵਾਲੇ, ਬਾਬਾ ਸ਼ਿੰਦਾ ਸਿੰਘ ਭਿੰਖੀਵਿੰਡ ਵਾਲੇ, ਬਾਬਾ ਤਰਲੋਕ ਸਿੰਘ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਦਿਲਜੀਤ ਸਿੰਘ ਬੇਦੀ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਲਾਲ ਸਿੰਘ ਰਾਮਪੁਰਾ ਫੂਲ, ਬਾਬਾ ਰਾਏ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ, ਬਾਬਾ ਸੁੱਖਾ ਸਿੰਘ ਖਿਆਲਾ ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਰਣਯੋਧ ਸਿੰਘ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਪ੍ਰਤਾਪ ਸਿੰਘ ਢੂੰਡਾ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਮਲੂਕ ਸਿੰਘ ਅਨੰਦਪੁਰ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਜਰਨੈਲ ਸਿੰਘ ਬਰੇਟਾ, ਬਾਬਾ ਅਰਜਨ ਸਿੰਘ ਸ਼ਿਵਜੀ, ਬਾਬਾ ਦਲਜੀਤ ਸਿੰਘ ਦੁੱਲਾ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਖੜਕ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ ਆਦਿ ਨੂੰ ਸਨਮਾਨਿਤ ਕੀਤਾ ਗਿਆ।
ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਨਿਹੰਗ ਸਿੰਘਾਂ ਦੇ ਮਹੱਲੇ ਸਮੇਂ ਉਚੇਚੇ ਤੌਰ ‘ਤੇ ਪੁੱਜ ਕੇ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਤੇ ਹੋਰ ਸੰਤ ਮਹਾਂਪਰਸ਼ਾਂ ਦਾ ਵਿਸ਼ੇਸ਼ ੇ ਸਨਮਾਨ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …