Monday, December 23, 2024

ਸੰਗਤਾਂ ਨੇ ਗਹੁ ਨਾਲ ਵੇਖਿਆ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’

ਇਲਾਕਾ ਵਾਸੀਆਂ ਨੇ ਆਧੁਨਿਕ ਤਕਨੀਕ ਨਾਲ ਜਾਣਿਆ ਗੁਰੂ ਸਾਹਿਬ ਦਾ ਜੀਵਨ ਫਲਸਫਾ
ਜੰਡਿਆਲਾ/ਬਿਆਸ, 15 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ PPNJ1511201925ਸਮਰਪਿਤ ਜਿਲੇ ਵਿੱਚ ਕਰਵਾਏ ਗਏ ਦੂਜੇ ਦਿਨ ਦੇ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾੳੂਂਡ’ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸ਼ੋਅ ਨੂੰ ਦੇਖਣ ਲਈ ਸੰਗਤਾਂ ਪੁੱਜੀਆਂ।4 ਸ਼ੋਆਂ ਦੌਰਾਨ 10 ਹਜ਼ਾਰ ਤੋਂ ਵੱਧ ਇਲਾਕਾ ਵਾਸੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਜੀਵਨ ਸਾਖੀਆਂ ਅਤੇ ਉਨਾਂ ਦੇ ਫਲਸਫੇ ਦੀ ਜਾਣਕਾਰੀ ਆਧੁਨਿਕ ਤਕਨੀਕ ਨਾਲ ਹਾਸਲ ਕੀਤੀ।ਪਹਿਲੇ ਸ਼ੋਅ ਦੀ ਤਰਾਂ ਅੱਜ ਦੂਜੇ ਦਿਨ ਬਿਆਸ ਦਰਿਆ ਵਿੱਚ ਕਰਵਾਇਆ ਸ਼ੋਅ ਸਮੁੱਚੀ ਫਿਜ਼ਾ ਨੂੰ ਅਧਿਆਤਮਕਤਾ ਦੇ ਚਾਨਣ ਨਾਲ ਰੁਸ਼ਨਾ ਗਿਆ।
    ਐਸ.ਡੀ.ਐਮ ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁਧ ਨੇ ਆਪਣੇ ਪਰਿਵਾਰ ਸਮੇਤ ਹਾਜ਼ਰੀ ਭਰੀ।ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ ਅਤੇ ਗੁਰੂ ਸਾਹਿਬ ਦੇ ਲੜ੍ਹ ਲੱਗ ਕੇ ਹੀ ਅਸੀਂ ਪਾਰ ਉੱਤਰ ਸਕਦੇ ਹਾਂ।ਉਨਾਂ ਕਿਹਾ ਕਿ ਇਹ ਸ਼ੋਅ ਨੌਜਵਾਨ ਪੀੜੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫਿਰਕੂ ਸਦਭਾਵਨਾ, ਸ਼ਾਂਤੀ, ਭਾਈਚਾਰੇ ਵਾਲੇ ਫਲਸਫੇ ਅਤੇ ਜੀਵਨ ਬਾਰੇ ਜਾਣੂ ਕਰਵਾਉਂਦੇ ਹਨ।
    ਸਾਰੀਆਂ ਹੀ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਮਨੁੱਖਤਾ ਨੂੰ ਆਪਸੀ ਪਿਆਰ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਇਹ ਸ਼ੋਅ 16 ਨਵੰਬਰ ਸ਼ਾਮ 7:15 ਵਜੇ ਤੋਂ ਰਾਤ 8:00 ਵਜੇ ਤੱਕ ਅਤੇ ਰਾਤ 8:15 ਵਜੇ ਤੋਂ 9:00 ਵਜੇ ਤੱਕ ਚੱਲੇਗਾ।
    ਇਸ ਮੌਕੇ ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਰਤਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਮੋਹਤਬਰ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply