ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਲੌਂਗੋਵਾਲ, 15 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ 41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ (ਅੰਡਰ 11 ਸਾਲ, ਲੜਕੇ/ਲੜਕੀਆਂ) ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 16 ਤੋਂ 18 ਨਵੰੰਬਰ 2019 ਤੱਕ ਹੋਣਗੀਆਂ।ਜਿੰਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਲਿਆ ਤੇ ਆਖਿਆ ਕਿ ਇਹ ਰਾਜ ਪੱਧਰੀ ਖੇਡਾਂ ਸੁਚੱਜੇ ਤਰੀਕੇ ਨਾਲ ਕਰਵਾਉਣ ਵਿਚ ਕੋਈ ਕਸਰ ਨਾ ਛੱਡੀ ਜਾਵੇ।
ਜ਼ਿਲਾ ਸਿੱਖਿਆ ਅਫ਼ਸਰ (ਐ.ਸਿ.) ਪਰਮਜੀਤ ਕੌਰ ਸਿੱਧੂ ਨੇ ਦੱਸਿਆ ਕਿ ਇਨਾਂ ਅੰਤਰ ਜ਼ਿਲਾ ਖੇਡਾਂ ਲਈ ਪੂਰੇ ਪੰਜਾਬ ਦੇ 22 ਜ਼ਿਲਿਆਂ ਵਿੱਚਂੋ 5500 ਦੇ ਕਰੀਬ ਬੱਚੇ ਅਤੇ ਅਧਿਆਪਕ ਪੁੱਜ ਰਹੇ ਹਨ, ਜਿਨਾਂ ਦੀ ਰਿਹਾਇਸ਼ ਅਤੇ ਖਾਣ-ਪੀਣ ਦਾ ਪ੍ਰਬੰਧ ਜ਼ਿਲੇ ਦੇ 22 ਸਕੂਲਾਂ ਵਿੱਚ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਇਸ ਖੇਡ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲੇ ਦੇ ਵੱਖ-ਵੱਖ ਕਾਡਰਾਂ ਵਿਚੋਂ 500 ਦੇ ਕਰੀਬ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ।
ਉਨਾਂ ਕਿਹਾ ਕਿ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ, ਡੀ.ਪੀ.ਆਈ (ਐ.) ਇੰਦਰਜੀਤ ਸਿੰਘ, ਸਟੇਟ ਆਰਗੇਨਾਈਜ਼ਰ (ਖੇਡਾਂ) ਰੁਪਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਖੇਡਾਂ ਪੰਜਾਬ ਸੁਨੀਲ ਕੁਮਾਰ ਦੀ ਅਗਵਾਈ ਵਿੱਚ ਇਨਾਂ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹਨ।
ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ (ਐ.ਸਿ.) ਬਰਜਿੰਦਰਪਾਲ ਸਿੰਘ, ਵਿਨੋਦ ਹਾਂਡਾ, ਸਹਾਇਕ ਜ਼ਿਲਾ ਸਿੱਖਿਆ ਅਫ਼ਸਰ ਖੇਡਾਂ ਸ਼ਿਵਰਾਜ ਸਿੰਘ ਢੀਂਡਸਾ ਆਦਿ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …