ਸਿੱਖ ਰਾਜਸੀ ਕੈਦੀ ਰਹੇ ਬਾਪੂ ਗੁਰਜੰਟ ਸਿੰਘ ਨਮਿਤ ਅੰਤਿਮ ਅਰਦਾਸ 20 ਨੂੰ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਬਿਊਰੋ) – ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੂੰ ਉਸ ਸਮੇਂ ਗਹਿਰਾ
ਸਦਮਾ ਪੁੱਜਾ ਜਦ ਉਨ੍ਹਾਂ ਦੇ ਸਹੁਰਾ ਬਾਪੂ ਗੁਰਜੰਟ ਸਿੰਘ ਪਟਨਾ ਸਾਹਿਬ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ।ਸਿੱਖ ਰਾਜਸੀ ਕੈਦੀ ਰਹੇ ਬਾਪੂ ਗੁਰਜੰਟ ਸਿੰਘ ਬੀਤੇ ਤਿੰਨ ਸਾਲ ਪਹਿਲਾਂ ਹੀ ਨਾਭਾ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਸਨ।ਪ੍ਰੋ: ਸਰਚਾਂਦ ਸਿੰਘ ਅਨੁਸਾਰ ਆਪ ਜੀ ਦਾ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ, ਬਾਬਾ ਠਾਕੁਰ ਸਿੰਘ ਅਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਨਾਲ ਨੇੜਲਾ ਸਬੰਧ ਰਿਹਾ ।ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਆਪ ਨੂੰ ਵੱਡੇ ਭਰਾ ਵਜੋਂ ਮਾਣ ਦਿਆ ਕਰਦੇ ਸਨ।ਨਵੰਬਰ ’84 ਕਤਲੇਆਮ ਉਪਰੰਤ ਆਪ ਜੀ ਪਟਨੇ ਤੋਂ ਪੰਜਾਬ ਆ ਗਏ ਅਤੇ ਸਿੱਖ ਸੰਘਰਸ਼ ਨਾਲ ਪੱਕੇ ਤੌਰ ‘ਤੇ ਜੁੜਦਿਆਂ ਵੱਡਾ ਯੋਗਦਾਨ ਪਾਇਆ।ਉਨ੍ਹਾਂ ‘ਕੱਲ੍ਹੀ ਜ਼ਿੰਦਗੀ ਹੀ ਨਹੀਂ ਕੀਤੀ ਸਗੋਂ ਸਿੱਖ ਸੰਘਰਸ਼ ਦੇ ਨਾਮ ਸਾਰਾ ਕਾਰੋਬਾਰ ਕਰ ਦਿੱਤਾ ਸੀ।ਆਪ ਜੀ ਆਪਣੇ ਪਿੱਛੇ ਇਕ ਬੇਟੀ ਅਤੇ ਚਾਰ ਬੇਟੇ ਛੱਡ ਗਏ ਹਨ।
ਬਾਪੂ ਗੁਰਜੰਟ ਸਿੰਘ ਦੇ ਸਦੀਵੀ ਵਿਛੋੜੇ ‘ਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਮੁੱਖੀ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਭਾਈ ਜਸਬੀਰ ਸਿੰਘ ਖ਼ਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਈਸ਼ਰ ਸਿੰਘ, ਭਾਈ ਮੋਹਕਮ ਸਿੰਘ, ਸੰਤ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਮੁੱਖ ਸਕੱਤਰ ਡਾ: ਰੂਪ ਸਿੰਘ ਸਕੱਤਰ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਪ੍ਰੋ: ਸਰਚਾਂਦ ਸਿੰਘ ਨੇ ਭਾਈ ਅਭਿਆਸੀ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਰਿਵਾਰ ਤੋਂ ਮਿਲੀ ਸੂਚਨਾ ਅਨੁਸਾਰ ਬਾਪੂ ਗੁਰਜੰਟ ਸਿੰਘ ਪਟਨਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 20 ਨਵੰਬਰ ਦਿਨ ਬੁੱਧਵਾਰ ਨੂੰ 12.00 ਤੋਂ 1.00 ਵਜੇ ਤੱਕ ਬਾਬਾ ਸੇਵਾ ਸਿੰਘ ਹਾਲ ਅਜੀਤ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਪਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media