ਅੰਮ੍ਰਿਤਸਰ, 27 ਸਤੰਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਹ ਪੇਂਟਿੰਗ ਮੁਕਾਬਲੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਵੱਖ-ਵੱਖ ਸਕੂਲਾਂਫ਼ਕਾਲਜਾਂ ਦੇ ਵਿਦਿਆਰਥੀਆਂ ਵਿੱਚ ਕਰਵਾਏ ਗਏ।
ਪੈ੍ਰਸ ਨੂੰ ਜਾਣਕਾਰੀ ਦਿੰਦਿਆਂ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੋ੍ਰਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਗੁਰਦਾਸ ਹਾਲ ਵਿਖੇ ਵੱਖ-ਵੱਖ 89 ਸਕੂਲਾਂ ਦੇ 362 ਵਿਦਿਆਰਥੀਆਂ ਵਿੱਚ ਇਹ ਮੁਕਾਬਲਾ ਹੋਇਆ।ਜਿਸ ਵਿੱਚ ਪਹਿਲੇ ਗਰੁੱਪ ਵਿੱਚ ਛੇਵੀਂ ਤੋਂ ਅੱਠਵੀਂ ਤੀਕ ਦੇ ਵਿਦਿਆਰਥੀਆਂ ਵੱਲੋਂ ਬਣਾਈਆਂ ਜਾਣ ਵਾਲੀਆਂ ਪੇਂਟਿੰਗਜ਼ ਦਾ ਵਿਸ਼ਾ ਅੰਮ੍ਰਿਤ ਵੇਲਾ, ਕਿਰਤ ਕਰਦੇ ਸਿੱਖ ਦੀ ਤਸਵੀਰ ਅਤੇ ਹਰਿਆਵਲ ਦਾ ਦ੍ਰਿਸ਼ ਸੀ।ਇਸੇ ਤਰ੍ਹਾਂ ਦੂਸਰੇ ਗਰੁੱਪ ਵਿੱਚ ਨੌਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਬਣਾਈਆਂ ਜਾਣ ਵਾਲੀਆਂ ਪੇਂਟਿੰਗਜ਼ ਦਾ ਵਿਸ਼ਾ ਕਿਸੇ ਇੱਕ ਸ਼ਹੀਦ ਸਿੱਖ ਦੀ ਤਸਵੀਰ, ਲਾਪ੍ਰਵਾਹੀ ਅਤੇ ਸੜਕ ਹਾਦਸੇ ਦੀ ਤਸਵੀਰ, ਪ੍ਰਦੂਸ਼ਣ ਦਾ ਵਾਤਾਵਰਣ ਤੇ ਪ੍ਰਭਾਵ, ਖੂਨਦਾਨ ਮਹਾਨ ਦਾਨ ਅਤੇ ਨਸ਼ੇ ਛੱਡੋ ਕੋਹੜ ਵੱਢੋ ਦਾ ਦ੍ਰਿਸ਼ ਸੀ।
ਉਨ੍ਹਾਂ ਅੱਗੇ ਕਿਹਾ ਕਿ ਤੀਜੇ ਗਰੁੱਪ ਵਿੱਚ ਬੀ.ਏ. ਭਾਗ ਪਹਿਲਾ ਤੋਂ ਐਮ.ਏ. ਤੀਕ ਦੇ ਵਿਦਿਆਰਥੀਆਂ ਦਾ ਵਿਸ਼ਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾਂ ਵਿੱਚ ਬੈਠ ਕੇ ਵੱਖ-ਵੱਖ ਐਂਗਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਬਣਾਉਣੀਆਂ ਸੀ ਅਤੇ ਇਸ ਦਾ ਸਮਾਂ 4 ਘੰਟੇ ਦਾ ਹੋਵੇਗਾ ਜਿਸ ਵਿੱਚ ਕੁਲ 16 ਕਾਲਜਾਂ ਦੇ 51 ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਪਹਿਲੇ, ਦੂਸਰੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਪ੍ਰਕਾਸ਼ ਪੁਰਬ ਵਾਲੇ ਦਿਨ 9 ਅਕਤੂਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ੍ਹ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ।ਮੁਕਾਬਲੇ ਵਿੱਚ ਭਾਗ ਲੈਣ ਆਏ ਵਿਦਿਆਰਥੀਆਂ ਅਤੇ ਸਟਾਫ ਲਈ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਸਮੇਂ ਸ.ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ.ਜਤਿੰਦਰ ਸਿੰਘ, ਪ੍ਰੋ.ਜੇ ਐਸ ਅਰੋੜਾ, ਸ.ਬਲਵਿੰਦਰ ਸਿੰਘ, ਸ.ਹਰਿੰਦਰਪਾਲ ਸਿੰਘ, ਸ.ਨਰਿੰਦਰਪਾਲ ਸਿੰਘ, ਸ.ਹਰਜਿੰਦਰ ਸਿੰਘ, ਸ. ਤਰਵਿੰਦਰ ਸਿੰਘ, ਸ.ਕੁਲਜੀਤ ਸਿੰਘ, ਸ.ਬਰਿੰਦਰਪਾਲ ਸਿੰਘ, ਸ.ਪਤਵਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਤਰਨਜੋਤ ਸਿੰਘ, ਸ. ਚਰਨਜੀਤ ਸਿੰਘ, ਸ. ਗੁਰਦੇਵ ਸਿੰਘ, ਬੀਬੀ ਸਤਬੀਰ ਕੌਰ ਤੇ ਬੀਬੀ ਸੁਖਰਾਜ ਕੌਰ ਆਦਿ ਹਾਜ਼ਰ ਸਨ।
Check Also
ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …