Saturday, May 10, 2025
Breaking News

ਸ਼੍ਰੋਮਣੀ ਕਮੇਟੀ ਦੇ 99 ਸਾਲਾ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ

ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 15 ਨਵੰਬਰ 1920 ਨੂੰ ਹੋਂਦ ਵਿਚ ਆਈ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਗੁਰਦੁਆਰਾ PPNJ1511201931ਪ੍ਰਬੰਧਕ ਕਮੇਟੀ ਦਾ 99 ਸਾਲਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਅਤੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਨੇ ਸੰਸਥਾ ਦੇ ਸ਼ਾਨਾਮੱਤੇ ਇਤਿਹਾਸ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਇਤਿਹਾਸਕ ਗੁਰਧਾਮਾਂ ਨੂੰ ਮਹੰਤਾਂ ਦੇ ਹੱਥਾਂ ’ਚੋਂ ਛੁਡਵਾ ਕੇ ਸੰਗਤੀ ਪ੍ਰਬੰਧ ਹੇਠ ਲਿਆਉਣ ਦਾ ਉਹ ਸਫ਼ਰ ਹੈ, ਜਿਸ ਨੂੰ ਤੈਅ ਕਰਨ ਲਈ ਸਿੱਖ ਕੌਮ ਨੇ ਵੱਡੀਆਂ ਸ਼ਹਾਦਤਾਂ ਦਿੱਤੀਆਂ।ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ ਅਤੇ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ।
               ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ, ਰਾਗੀ ਭਾਈ ਗੁਰਮੇਲ ਸਿੰਘ, ਸਾਬਕਾ ਅਕਾਊਂਟੈਂਟ ਗੁਰਚਰਨ ਸਿੰਘ, ਸਾਬਕਾ ਸੇਵਾਦਾਰ ਕਰਨੈਲ ਸਿੰਘ ਤੇ ਸਾਬਕਾ ਸਫਾਈ ਸੇਵਾਦਾਰ ਭਾਈ ਗੁਰਦੇਵ ਚੰਦ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਦਰਬਾਰਾ ਸਿੰਘ ਗੁਰੂ, ਰਣਜੀਤ ਸਿੰਘ ਤਲਵੰਡੀ, ਕਰਨੈਲ ਸਿੰਘ ਪੰਜੋਲੀ, ਅਜਮੇਰ ਸਿੰਘ ਖੇੜਾ, ਬੀਬੀ ਜੋਗਿੰਦਰ ਕੌਰ, ਸਵਿੰਦਰ ਸਿੰਘ ਸਭਰਵਾਲ, ਕੁਲਦੀਪ ਸਿੰਘ ਤੇੜਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਡਾ. ਪਰਮਜੀਤ ਸਿੰਘ ਸਰੋਆ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸਕੱਤਰ ਸਿੰਘ, ਸਤਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿਸ਼ਾਨ  ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਸੁਲੱਖਣ ਸਿੰਘ ਭੰਗਾਲੀ, ਹਰਜਿੰਦਰ ਸਿੰਘ ਕੈਰੋਂਵਾਲ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੁੱਚਾ ਸਟਾਫ਼ ਹਾਜ਼ਰ ਸੀ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …

Leave a Reply