ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਠ ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ ਕੀਤਾ ਗਿਆ ਹੈ।ਜਾਰੀ ਬਿਆਨ
ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਦਾ ਇਕ ਸਵਾਗਤਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਗਿਆ ਕਦਮ ਸਹੀ ਦਿਸ਼ਾ ਵਿਚ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਯਤਨ ਕੀਤੇ ਜਾਂਦੇ ਰਹੇ ਹਨ, ਜਿਸ ਦੇ ਨਤੀਜੇ ਵਜੋਂ ਇਹ ਸੰਭਵ ਹੋ ਸਕਿਆ ਹੈ।ਲੌਂਗੋਵਾਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲ ਕਰਨ ਦਾ ਵੀ ਸਵਾਗਤ ਕੀਤਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media