ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿੱਚ ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਦਿੱਲੀ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ।ਉਨਾਂ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁੱਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …