ਸੁਨਾਮ/ ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾਵਾਂ, ਸਾਖੀਆਂ ਅਤੇ ਕੋਰੀਓਗ੍ਰਾਫੀ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਵੱਖ-ਵੱਖ ਘਟਨਾਵਾਂ ਨੂੰ ਪੇਸ਼ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਗਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।ਗੁਰਦੁਆਰਾ ਪਾਤਸ਼ਾਹੀ ਪਹਿਲੀ ਦੇ ਗ੍ਰੰਥੀ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਗ੍ਰੰਥੀ ਸਿੰਘ ਨੇ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਗਏ ਸੰਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਬਾਰੇ ਸੰਖੇਪ ਵਿੱਚ ਦਸਿਆ ਅਤੇ ਕਿਹਾ ਕਿ ਇਸ ਨੂੰ ਸਾਰੇ ਵਿਦਿਆਰਥੀ ਆਪਣੇ ਜੀਵਨ ਵਿੱਚ ਅਪਣਾਉਣ।ਇਸ ਮੌਕੇ ਬਿੰਦੀਆ ਮਦਾਨ, ਰੋਮਨ ਸੈਨ ਅਤੇ ਸਲੀਮ ਕੁਮਾਰ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media