ਅੰਮ੍ਰਿਤਸਰ, 27 ਸਤੰਬਰ (ਗੁਰਪ੍ਰੀਤ ਸਿੰਘ) – ਟੀ ਵੀ ਐਸ ਮੋਟਰ ਕੰਪਨੀ ਵੱਲੋਂ ਕੰਪਨੀ ਦੇ ਜਨਰਲ ਮੈਨੇਜਰ ਸ੍ਰੀ ਰਵਿੰਦਰ ਚੌਹਾਨ ਅਤੇ ਏਰੀਆ ਮੈਨੇਜਰ ਸ੍ਰੀ ਅਰਵਿੰਦ ਗੁਪਤਾ ਵੱਲੋਂ ਟੀ ਵੀ ਐਸ ਜੈਸਟ ਦਾ ਨਵਾਂ ਮਾਡਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤਾ ਗਿਆ।ਕੰਪਨੀ ਦੇ ਜਨਰਲ ਮੈਨੇਜਰ ਸ੍ਰੀ ਰਵਿੰਦਰ ਚੌਹਾਨ ਨੇ ਕਿਹਾ ਕਿ ਟੀ ਵੀ ਐਸ ਕੰਪਨੀ ਤੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕ੍ਰਿਪਾ ਹੈ।ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਨਵਾਂ ਮਾਡਲ ਕੰਪਨੀ ਵੱਲੋਂ ਬਜ਼ਾਰ ਵਿੱਚ ਉਤਰਦਾ ਹੈ ਤਾਂ ਸਭ ਤੋਂ ਪਹਿਲਾਂ ਉਹ ਮਾਡਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਭੇਟ ਕੀਤਾ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਟੀ ਵੀ ਐਸ ਜੈਸਟ ਦਾ ਇੰਜਣ 110 ਸੀ ਸੀ ਹੈ ਅਤੇ ਇਸ ਦੀ ਐਵਰੇਜ 62 ਕਿਲੋ ਮੀਟਰ ਪ੍ਰਤੀ ਲੀਟਰ ਹੈ।ਇਸ ਦੀ ਕੀਮਤ ਕੰਪਨੀ ਵੱਲੋਂ 45 ਹਜ਼ਾਰ ਰੁਪਏ ਰੱਖੀ ਗਈ ਹੈ।
ਇਸ ਮੌਕੇ ਟੀ ਵੀ ਐਸ ਕੰਪਨੀ ਦੇ ਜਨਰਲ ਮੈਨੇਜਰ ਸ੍ਰੀ ਰਵਿੰਦਰ ਚੌਹਾਨ ਅਤੇ ਏਰੀਆ ਮੈਨੇਜਰ ਸ੍ਰੀ ਅਰਵਿੰਦ ਗੁਪਤਾ ਨੂੰ ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …