ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਬਦਨੌਰ ਵਲੋਂ ਬਰਨਾਲਾ ਜੇਲ੍ਹ ‘ਚ ਬੰਦ ਮਨਜੀਤ ਸਿੰਘ ਧਨੇਰ ਦੀ ਸਜ਼ਾ ਨੂੰ ਰੱਦ ਕਰਨ ਦੇ ਫੈਸ਼ਲੇ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਸਵਾਗਤ ਕਰਦਿਆਂ ਕਿਹਾ ਕਿ ਇਹ ਸੰਘਰਸ਼ੀ ਲੋਕਾਂ ਦੀ ਜਿੱਤ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸੁਨਾਮ ਦੇ ਪ੍ਧਾਨ ਜਸਵੰਤ ਸਿੰਘ ਤੋਲਾਵਾਲ, ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਸ਼ਾਹਪੁਰ, ਸੁਖਪਾਲ ਸਿੰਘ ਮਾਣਕ, ਗੁਰਮੇਲ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਮਨਜੀਤ ਸਿੰਘ ਨੂੰ ਹੋਈ ਉਮਰ ਕੈਦ ਦੀ ਸਜ਼ਾ ਵਿਰੁੱਧ ਵੱਖ-ਵੱਖ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਬਰਨਾਲਾ ਜੇਲ੍ਹ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਸੀ।ਲੋਕ ਏਕਤਾ ਦੀ ਤਾਕਤ ਅੱਗੇ ਝੁਕਦਿਆਂ ਸਰਕਾਰ ਨੂੰ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਕਰਨ ਦੇ ਫੈਸ਼ਲਾ ਕਰਨ ਲਈ ਮਜਬੂਰ ਹੋਣਾ ਪਿਆ ਹੈ।ਉਨ੍ਹਾਂ ਵੱਖ-ਵੱਖ ਜਥੇਬੰਦੀਆਂ, ਔਰਤਾਂ, ਨੌਜਵਾਨਾਂ ਤੋਂ ਇਲਾਵਾ ਸ਼ੋਸ਼ਲ ਮੀਡੀਆ, ਪ੍ਰਿੰਟ ਮੀਡੀਏ ਅਤੇ ਇਲੈਕਟ੍ਰੋਨਿਕ ਮੀਡੀਆ ਇਸ ਸੰਘਰਸ਼ ਵਿਚ ਸਾਥ ਦੇਣ ਲਈ ਆਪਣੀ ਜਥੇਬੰਦੀ ਵਲੋਂ ਧੰਨਵਾਦ ਵੀ ਕੀਤਾ ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media