ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਮੰਜੀ ਸਾਹਿਬ ਦੀ ਕਮੇਟੀ ਤੇ ਨਗਰ ਦੀ ਸੰਗਤ ਵਲੋਂ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਪੂਰੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਬੂਟਾ ਸਿੰਘ ਹੀਰੋਂ ਕਲਾਂ ਵਾਲਿਆਂ ਦੇ ਜਥੇ ਨੇ ਰਸ ਭਿੰਨਾ ਕੀਰਤਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸੰਦੇਸ਼ ਦੀ ਵਿਖਾਇਆ ਕੀਤੀ।ਉਨਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਅਤੇ ਆਪਣੇ ਬੱਚਿਆਂ ਨੂੰ ਪੱਛਮੀ ਸੱਭਿਆਚਾਰ ਤੋਂ ਬਚਾਉਂਦਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਉਣ ਲਈ ਅਤੇ ਗੁਰੂ ਸਾਹਿਬਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਕਿਹਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭੋਲਾ ਸਿੰਘ ਤੇ ਖਜਾਨਚੀ ਲਖਵੀਰ ਸਿੰਘ ਤੋਂ ਇਲਾਵਾ ਕਮੇਟੀ ਮੈਂਬਰ ਸਾਹਿਬਾਨ ਅਤੇ ਪਿੰਡ ਦੀਆਂ ਸੰਗਤਾਂ ਵੱਡੀ ਗਿਣਤੀ ‘ਚ ਹਾਜ਼ਰ ਸਨ।ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media