ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਸ੍ਰੀ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋ ਐਵਲਨ ਸੀਨੀਅਰ ਸਕੈਡੰਰੀ ਸਕੂਲ ਪਠਾਨਕੋਟ ਵਿਖੇ ਬਾਲ ਦਿਵਸ ਦੇ ਮੋਕੇ ਤੇ ਲੀਗਲ ਲੀਟਰੇਸੀ ਕੈਂਪ/ਸੈਮੀਨਾਰ ਲਗਾਇਆ ਗਿਆ।
ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਟੋਲ ਫ੍ਰੀ ਨੰ. 1968 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਤੀ ਅਤੇ ਮਿਸ ਪ੍ਰਿਆਜਣੀ ਸ਼ਰਮਾ ਐਡਵੋਕੇਟ ਵੱਲੋਂ ਬੱਚਿਆਂ ਨੂੰ ਪੋਸਕੋ ਐਕਟ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਵੱਖ ਵੱਖ ਸਕੂਲਾਂ ਦੇ ਬੱਚਿਆਂ ਦਰਮਿਆਨ ਬਾਲ ਦਿਵਸ ਦੇ ਮੋਕੇ ਨੁਕੜ ਨਾਟਕ, ਪੇਂਟਿੰਗ ਅਤੇ ਭਾਸ਼ਣ ਦੇ ਮੁਕਾਬਲੇ ਕਰਵਾਏ ਗਏ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਐਵਲਨ ਸੀਨੀਅਰ ਸਕੈਡੰਰੀ ਸਕੂਲ, ਦੇ ਪ੍ਰਿੰਸੀਪਲ ਮਿਸ ਮਨਜੀਤ ਮਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜਰ ਸਨ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media