Thursday, June 11, 2026

550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ‘ਚ ਕਰਵਾਇਆ ਅਵਾਜ਼ ਤੇ ਰੌਸ਼ਨੀ ਪ੍ਰੋਗਰਾਮ

ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਐਡਵਾਂਸ ਲੇਜ਼ਰ ਦਾ ਮਾਣਿਆ ਆਨੰਦ

PPNJ1611201916 ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਠਾਨਕੋਟ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਚਲਾਏ ਜਾ ਰਹੇ ਲਾਇਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਮੈਦਾਨ ਉਪਰ ਸ਼ਾਮ 6.15 ਵਜੇ ਸ਼ੁਰੂ ਹੋਏ ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।ਇਸ ਤੋਂ ਬਾਅਦ ਦੂਸਰਾ ਸ਼ੋਅ 7:45 ਵਜੇ ਸ਼ੁਰੂ ਹੋਇਆ ਜੋ ਕਿ 8:30 ਤੱਕ ਚੱਲਿਆ। ਇਸ ਸ਼ੋਅ ਵਿੱਚ ਵੀ ਬਹੁਤ ਵੱਡੀ ਗਿਣਤੀ ‘ਚ ਸੰਗਤ ਨੇ ਹਾਜ਼ਰੀ ਭਰੀ। ਪਠਾਨਕੋਟ ਵਿਖੇ ਪਹਿਲੀ ਸ਼ਾਮ ਦੇ ਇਹ 2 ਲਾਈਟ ਐਂਡ ਸਾਊਂਡ ਸ਼ੋਅ ਬਹੁਤ ਕਾਮਯਾਬ ਰਹੇ।ਇਸ ਮੋਕੇ ਹੋਰਨਾਂ ਤੋਂ ਇਲਾਵਾ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਪਿਰਥੀ ਸਿੰਘ ਸਹਾਇਕ ਕਮਿਸਨਰ ਜਨਰਲ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ। PPNJ1611201917
ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਸ਼ੋਅ ਕਿ੍ਰਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਿਤ ਵਿਆਪੀ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜ਼ੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।
ਇਸੇ ਦੌਰਾਨ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ ’ਤੇ ਅਧਾਰਿਤ ਸੀ।ਉਨ੍ਹਾਂ ਪੰਜਾਬ ਸਰਕਾਰ ਦੇ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।  
ਡਿਜ਼ੀਟਲ ਮਿਊਜ਼ੀਅਮ ਤੇ ਲਾਇਟ ਐਂਡ ਸਾਊਂਡ ਸ਼ੋਅ ਦੇ ਦੂਸਰੇ ਦਿਨ ਦੇਖਣ ਆਏ ਵਿਦਿਆਰਥੀਆਂ ਵਿੱਚ ਸੇਲਫੀ ਲੈਣ ਦਾ ਕ੍ਰੇਜ ਨਜ਼ਰ ਆਇਆ। ਇੱਥੋਂ ਤੱਕ ਕਿ ਮਹਿਲਾਵਾਂ ਅਤੇ ਹੋਰ ਲੋਕਾਂ ਨੇ ਵੀ ਸੇਲਫੀਆਂ ਖਿਚਣ ਵਿੱਚ ਰੂਚੀ ਦਿਖਾਈ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply