ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਪ੍ਰੀਖਿਆ ਦਾ ਅਯੋਜਨ ਕੀਤਾ ਗਿਆ।ਇਸ ਵਿੱਚ ਪ੍ਰੋ. ਹਰਮਿੰਦਰ ਸਿੰਘ ਸਾਬਕਾ ਵਾਈਸ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਹਨਾਂ ਦੇ ਨਾਲ ਬੀਬੀ ਇੰਦਰਜੀਤ ਕੌਰ ਅਤੇ ਬੀਬੀ ਅਵਿਨਾਸ਼ ਕੌਰ ਵੀ ਮੌਜੂਦ ਸਨ।ਇਸ ਲਿਖਤੀ ਧਾਰਮਿਕ ਪ੍ਰੀਖਿਆ ਵਿੱਚ 150 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।ਪ੍ਰੋ. ਹਰਮਿੰਦਰ ਸਿੰਘ ਜੀ ਨੇ ਬੱਚਿਆਂ ਨੂੰ ਗੁਰੂ ਨਾਲ ਜੁੜੇ ਰਹਿਣ ਲਈ ਪ੍ਰੇਰਿਆ ਅਤੇ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਕਵਿਤਾ ਗਾਇਨ ਕਰਕੇ ਬੱਚਿਆਂ ਨੂੰ ਸੁਣਾਈ।ਪ੍ਰੀਖਿਆ ਵਿੱਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਇੱਕ ਪੰਜਾਬੀ ਟੀ.ਵੀ ਵਲੋਂ ਆਯੋਜਿਤ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਲਈ ਬੁਲਾਇਆ ਜਾਵੇਗਾ।ਟੀ.ਵੀ ਵਲੋਂ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ, ਯਾਦਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੂੰ ਸਨਮਨਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਚੜਦੀ ਕਲਾ ਟੀ.ਵੀ ਵਲੋਂ ਆਯੋਜਿਤ ਇਸ ਪ੍ਰੋਗਰਾਮ ਦੀ ਖੂਬ ਸ਼ਲਾਘਾ ਕੀਤੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media