Saturday, September 19, 2026

5 ਲੱਖ ਭੇਟ ਕਰਨ ਵਾਲੇ ਪੀਅਰਸਨ ਕਨਵੈਨਸ਼ਨ ਸੈਂਟਰ ਟੋਰਾਂਟੋ ਦੇ ਮਾਲਕ ਦਾ ਸਨਮਾਨ

PPNJ1611201922ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਟੋਰਾਂਟੋ (ਕੈਨੇਡਾ) ਨਿਵਾਸੀ ਸ. ਮਹਿੰਦਰ ਸਿੰਘ ਮਿਨਹਾਸ ਦੇ ਸਪੁੱਤਰ ਨਿਸ਼ਾਨ ਸਿੰਘ ਮਿਨਹਾਸ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸ਼ਰਧਾ ਨਾਲ 5 ਲੱਖ ਰੁਪਏ ਡਰਾਫਟ ਦੇ ਰੂਪ ’ਚ ਭੇਟ ਕੀਤੇ ਹਨ।ਇਹ ਡਰਾਫਟ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ, ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਸੌਂਪਿਆ।ਨਿਸ਼ਾਨ ਸਿੰਘ ਮਿਨਹਾਸ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ ਸਦਕਾ ਉਹ ਆਪਣੇ ਕਾਰੋਬਾਰ ਵਿੱਚੋਂ ਸ਼ਰਧਾ ਭਾਵਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਇਹ ਮਾਇਆ ਪਿਛਲੇ ਸਾਲ ਦੀ ਤਰ੍ਹਾਂ ਭੇਟ ਕਰ ਰਹੇ ਹਨ। ਇਸ ਮੁਕੱਦਸ ਅਸਥਾਨ ਤੋਂ ਹੀ ਉਨ੍ਹਾਂ ਨੂੰ ਸਭ ਕੁਝ ਪ੍ਰਾਪਤ ਹੋਇਆ ਹੈ। ਉਹ ਹਰ ਸਾਲ ਇਸ ਅਸਥਾਨ ’ਤੇ ਨਤਮਸਤਕ ਹੋਣ ਲਈ ਆਉਂਦੇ ਹਨ।ਸ਼੍ਰੋਮਣੀ ਕਮੇਟੀ ਵਲੋਂ ਸੈਂਪਲਾ ਤੇ ਆਹਲੀ ਨੇ ਨਿਸ਼ਾਨ ਸਿੰਘ ਮਿਨਹਾਸ ਅਤੇ ਉਨ੍ਹਾਂ ਨਾਲ ਆਏ ਅਸ਼ਨਵੀ ਕੁਮਾਰ ਸ਼ਰਮਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply