Saturday, September 19, 2026

ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਲੌਂਗੋਵਾਲ ਨੇ ਪ੍ਰਗਟਾਈ ਗਹਿਰੀ ਚਿੰਤਾ

Gobind Longowalਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖਾਂ ਉੱਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਛਪੀਆਂ ਰਿਪੋਰਟਾਂ ਅਨੁਸਾਰ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਐਫ. ਬੀ. ਆਈ. ਵੱਲੋਂ ਜਾਰੀ ਅੰਕੜਿਆਂ ਅਨੁਸਾਰ 2017 ਦੇ ਮੁਕਾਬਲੇ 2018 ਵਿਚ ਸਿੱਖਾਂ ਖਿਲਾਫ ਅਪਰਾਧਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਉਨਾਂ ਕਿਹਾ ਕਿ ਸਿੱਖ ਕੌਮ ਵਿਸ਼ਵ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਸਦਾ ਯਤਨਸ਼ੀਲ ਰਹੀ ਹੈ।ਵਿਦੇਸ਼ਾਂ ਵਿੱਚ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ ਅਤੇ ਸਬੰਧਤ ਦੇਸ਼ਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ।ਲੌਂਗੋਵਾਲ ਨੇ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply