ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸੀ.ਬੀ.ਐਸ.ਈ ਦੇ ਨਿਰਦੇਸ਼ਾਂ ਅਨੁਸਾਰ ‘ਅਕਾਊਂਟੈਂਸੀ’ ਬਾਰੇ ਦੋ ਦਿਨਾ ਵਰਕਸ਼ਾਪ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਅਗਵਾਈ ‘ਚ ਕੀਤਾ ਜਾ ਰਿਹਾ ਹੈ।ਨੀਰਜ ਮੋਹਨ ਪੁਰੀ ਪ੍ਰਿੰਸੀਪਲ ਮਾਡਲ ਸੰਦੀਪਨੀ ਸਕੂਲ ਪਠਾਨਕੋਟ ਅਤੇ ਅਮਿਤ ਮਹਿਰਾ ਨੇ ਵਿਸ਼ਾ ਮਾਹਰ ਵਜੋਂ ਭੂਮਿਕਾ ਨਿਭਾਈ।ਵਰਕਸ਼ਾਪ ਵਿੱਚ ਪੰਜਾਬ ਦੇ ਸੀ.ਬੀ.ਐਸ.ਈ ਸਕੂਲਾਂ ਦੇ 30 ਅਧਿਆਪਕਾਂ ਨੇ ਹਿੱਸਾ ਲਿਆ ।
ਗਿਆਨ ਦੀ ਪ੍ਰਤੀਕ ‘ਪਵਿੱਤਰ ਜੋਤ’ ਜਗਾ ਕੇ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ।ਸਕੂਲ ਦੇ ਵਿਦਿਆਰਥੀਆਂ ਨੇ ਗੀਤ ਗਾ ਕੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਤੇ ਵਿਸ਼ਾ ਮਾਹਿਰਾਂ ਨੂੰ ਪੌਦੇ ਭੇਟ ਕਰਕੇ ‘ਜੀ ਆਇਆਂ’ ਆਖਿਆ ਅਤੇ ਮਹਿਮਾਨਾਂ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਵੀ ਦਿੱਤਾ ਗਿਆ ।
ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਮੇਂ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਵਿੱਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਹੁੰਦੀਆਂ ਹਨ, ਜਿਨ੍ਹਾਂ ਬਾਰੇ ਅਧਿਆਪਕਾਂ ਨੂੰ ਜਾਗਰੁਕ ਕਰਵਾਉਣ ਲਈ ਸੀ.ਬੀ.ਐਸ.ਈ ਵਲੋਂ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਂਦਾ ਹੈ।ਕਿਉਂਕਿ ਅਧਿਆਪਕਾਂ ਨੂੰ ਵੀ ਆਪਣੀ ਕਾਰਜਸ਼ੈਲੀ ਵਿੱਚ ਜਰੂਰਤ ਅਨੁਸਾਰ ਸੁਧਾਰ ਕਰਦੇ ਰਹਿਣਾ ਚਾਹੀਦਾ ਹੈ। 
ਵਿਸ਼ਾ ਮਾਹਰਾਂ ਨੇ ਅਧਿਆਪਕਾਂ ਨੂੰ ਸੀ.ਬੀ.ਐਸ.ਈ ਵਲੋਂ‘ਅਕਾਊਂਟੈਂਸੀ’ ਵਿਸ਼ੇ ਦੇ ਪਾਠਕ੍ਰਮ ਅਤੇ ਪ੍ਰਸ਼ਨ ਪੱਤਰ ਨਿਰਮਾਣ ਵਿੱਚ ਆਈਆਂ ਤਬਦੀਲੀਆਂ ਪ੍ਰਤੀ ਜਾਗਰੁਕ ਕਰਵਾਇਆ।ਉਨ੍ਹਾਂ ਨੇ ਵੱਖ-ਵੱਖ ਗਤੀਵਿਧੀਆਂ ਦੁਆਰਾ ਨਾਲ ਅਧਿਆਪਕਾਂ ਦੇ ਗਿਆਨ ਵਿੱਚ ਵਾਧਾ ਕੀਤਾ।ਅਧਿਆਪਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਵਿਸ਼ਾ ਮਾਹਿਰਾਂ ਨੇ ਉਨ੍ਹਾਂ ਨੂੰ ਆਪਣੇ ਸੁਝਾਅ ਦਿੱਤੇ ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media